ਅਜਨਾਲਾ: ਸਰਕਾਰੀ ਹਸਪਤਾਲ 'ਚ ਟੀਕਾਕਰਨ ਸ਼ੁਰੂ, ਸੀਨੀਅਰ ਮੈਡੀਕਲ ਅਫ਼ਸਰ ਨੂੰ ਲੱਗਾ ਪਹਿਲਾਂ ਟੀਕਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਹ ਟੀਕਾਕਰਨ ਬਿਲਕੁਲ ਸੁਰੱਖਿਅਤ ਹੈ ਅਤੇ ਪਹਿਲੇ ਦੌਰ 'ਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਹ ਟੀਕਾ ਲਗਾਇਆ ਜਾਵੇਗਾ।

corona vaccine

ਅਜਨਾਲਾ- ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਕੋਰੋਨਾ ਵੈਕਸੀਨ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅੱਜ ਅਜਨਾਲਾ ਦੇ ਸਥਾਨਕ ਸਰਕਾਰੀ ਹਸਪਤਾਲ ਵਿਖੇ ਅੱਜ ਕੋਰੋਨਾ ਦੇ ਟੀਕਾਕਰਨ ਦੀ ਰਸਮੀ ਤੌਰ ਤੋਂ ਸ਼ੁਰੂਆਤ ਹੋ ਗਈ। ਸਭ ਤੋਂ ਪਹਿਲਾਂ ਟੀਕਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਓਮ ਪ੍ਰਕਾਸ਼ ਨੂੰ ਲਗਾਇਆ ਗਿਆ।

ਟੀਕਾ ਲਗਵਾਉਣ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਟੀਕਾਕਰਨ ਬਿਲਕੁਲ ਸੁਰੱਖਿਅਤ ਹੈ ਅਤੇ ਪਹਿਲੇ ਦੌਰ 'ਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਹ ਟੀਕਾ ਲਗਾਇਆ ਜਾਵੇਗਾ।

ਗੌਰਤਲਬ ਹੈ ਕਿ ਭਾਰਤ ਵਿੱਚ ਕੋਰੋਨਾ ਦਾ ਟੀਕਾਕਰਨ ਸ਼ੁਰੂ ਹੋਏ 4 ਦਿਨ ਹੋ ਗਏ ਹਨ। ਭਾਰਤ ਸਰਕਾਰ ਦੇ ਸਿਹਤ ਵਿਭਾਗ ਮੁਤਾਬਕ ਹੁਣ ਤੱਕ 3 ਲੱਖ 81 ਹਜ਼ਾਰ ਤੋਂ ਵੱਧ ਲੋਕਾਂ ਨੂੰ ਕੋਰੋਨਾ ਦੇ ਬਚਾਅ ਲਈ ਟੀਕਾ ਲੱਗ ਚੁੱਕਾ ਹੈ। ਇਸ ਵਿਚਾਲੇ ਹੁਣ ਤੱਕ 580 ਲੋਕਾਂ ਵਿੱਚ ਟੀਕਾ ਲਗਵਾਉਣ ਤੋਂ ਬਾਅਦ 'ਐਡਵਰਸ ਇਫ਼ੈਕਟ' (ਉਲਟ ਪ੍ਰਭਾਵ) ਦੇਖੇ ਗਏ ਹਨ।

ਇਹ ਕੁੱਲ ਲੋਕ ਜਿਨ੍ਹਾਂ ਦਾ ਟੀਕਾਕਰਨ ਹੋਇਆ ਉਨ੍ਹਾਂ ਦਾ ਮਹਿਜ਼ 0.2 ਫ਼ੀਸਦ ਹੀ ਹੈ। ਯਾਨਿ ਕੁੱਲ ਮਿਲਾਕੇ ਦੇਖੀਏ ਤਾਂ 0.2 ਫ਼ੀਸਦ ਲੋਕਾਂ ਵਿੱਚ ਟੀਕਾ ਲਗਾਉਣ ਤੋਂ ਬਾਅਦ ਪ੍ਰੇਸ਼ਾਨੀ ਦੇਖੀ ਗਈ ਹੈ।