ਸੁਪਰੀਮ ਕੋਰਟ ਦੀ ਕਮੇਟੀ ਨੇ ਕਿਸਾਨ ਯੂਨੀਅਨਾਂ ਨੂੰ ਕਿਹਾ ਖੇਤੀਬਾੜੀਕਾਨੂੰਨਾਂਬਾਰੇਖੁਲ੍ਹਕੇਰੱਖੋਵਿਚਾਰ
ਸੁਪਰੀਮ ਕੋਰਟ ਦੀ ਕਮੇਟੀ ਨੇ ਕਿਸਾਨ ਯੂਨੀਅਨਾਂ ਨੂੰ ਕਿਹਾ, ਖੇਤੀਬਾੜੀ ਕਾਨੂੰਨਾਂ ਬਾਰੇ ਖੁਲ੍ਹ ਕੇ ਰੱਖੋ ਵਿਚਾਰ
ਸੁਪਰੀਮ ਕੋਰਟ ਦੀ ਕਮੇਟੀ ਅਤੇ ਕਿਸਾਨ ਜਥੇਬੰਦੀਆਂ ਨੇ ਵਰਚੁਅਲ ਮੀਟਿੰਗ ਵਿਚ ਲਿਆ ਹਿੱਸਾ
ਨਵੀਂ ਦਿੱਲੀ, 21 ਜਨਵਰੀ: ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ 'ਤੇ ਵਿਚਾਰ ਕਰਨ ਲਈ ਵਰਚੁਅਲ ਮੀਟਿੰਗ ਕੀਤੀ | ਇਸ ਵਿਚ ਕਮੇਟੀ ਨੇ ਕਿਸਾਨ ਯੂਨੀਅਨਾਂ ਨੂੰ ਖੁਲ੍ਹ ਕੇ ਇਨ੍ਹਾਂ ਕਾਨੂੰਨਾਂ ਬਾਰੇ ਅਪਣੇ ਵਿਚਾਰ ਪ੍ਰਗਟ ਕਰਨ ਦੀ ਅਪੀਲ ਕੀਤੀ |
ਮੀਟਿੰਗ ਬਾਰੇ ਰੀਪੋਰਟਾਂ ਵਿਚ ਕਿਹਾ ਗਿਆ ਹੈ ਕਿ ਕਿਸਾਨ ਯੂਨੀਅਨਾਂ ਨੇ ਵਿਚਾਰ-ਵਟਾਂਦਰੇ ਵਿਚ ਹਿੱਸਾ ਲਿਆ ਅਤੇ ਕਮੇਟੀ ਮੈਂਬਰਾਂ ਸਾਹਮਣੇ ਖੁੱਲ੍ਹ ਕੇ ਅਪਣੇ ਵਿਚਾਰ ਅਤੇ ਸੁਝਾਅ ਰੱਖੇ | ਦਸਣਯੋਗ ਹੈ ਕਿ ਇਨ੍ਹਾਂ ਕਾਨੂੰਨਾਂ ਵਿਰੁਧ ਕਿਸਾਨ ਅੰਦੋਲਨ ਨੂੰ ਦਿੱਲੀ ਦੀ ਸਰਹੱਦ 'ਤੇ ਜਾਰੀ ਹੋਏ ਦੋ ਮਹੀਨੇ ਹੋਏ ਹਨ | ਸਰਕਾਰ ਨਾਲ ਦਸਵੇਂ ਗੇੜ ਦੀ ਗੱਲਬਾਤ ਤੋਂ ਬਾਅਦ ਵੀ ਅਜੇ ਤਕ ਕੋਈ ਠੋਸ ਹੱਲ ਨਹੀਂ ਮਿਲਿਆ ਹੈ | ਜਿਥੇ ਸੁਪਰੀਮ ਕੋਰਟ ਨੇ ਖੇਤੀ ਮਾਹਰਾਂ ਦੀ ਕਮੇਟੀ ਬਣਾਈ ਹੈ ਅਤੇ ਕਾਨੂੰਨ ਲਾਗੂ ਹੋਣ 'ਤੇ ਰੋਕ ਲਗਾ ਦਿਤੀ ਹੈ, ਉਥੇ ਕੇਂਦਰ ਸਰਕਾਰ ਨੇ ਡੇਢ ਸਾਲ ਤਕ ਕਿਸਾਨਾਂ 'ਤੇ ਪਾਬੰਦੀ ਲਗਾਉਣ ਦਾ ਨਵਾਂ ਪ੍ਰਸਤਾਵ ਦਿਤਾ ਹੈ | ਸਰਕਾਰ ਦੇ ਤਾਜ਼ਾ ਪ੍ਰਸਤਾਵ 'ਤੇ ਕਿਸਾਨਾਂ 'ਤੇ ਦਿਮਾਗ਼ੀ ਦਬਾਅ ਪਾਇਆ ਜਾ ਰਿਹਾ ਹੈ | (ਏਜੰਸੀ)