ਕੇਂਦਰ ਸਰਕਾਰ ਖੇਤੀ ਕਾਨੂੰਨ ਮਨਸੂਖ਼ ਕਿਉਾ ਨਹੀਂ ਕਰਦੀ : ਕੈਪਟਨ

ਏਜੰਸੀ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਖੇਤੀ ਕਾਨੂੰਨ ਮਨਸੂਖ਼ ਕਿਉਾ ਨਹੀਂ ਕਰਦੀ : ਕੈਪਟਨ

image

image

image

ਕੇਂਦਰ ਦੀ ਜ਼ਿੱਦ ਨੂੰ ਅਣਮਨੁੱਖੀ ਦਸਿਆ

ਚੰਡੀਗੜ੍ਹ, 22 ਜਨਵਰੀ (ਗੁਰਉਪਦੇਸ਼ ਭੁੱਲਰ):  ਖੇਤੀ ਕਾਨੂੰਨਾਂ ਦੇ ਮੁੱਦੇ ਸਬੰਧੀ ਅਕਾਲੀਆਂ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਕਰੜੇ ਹੱਥੀਂ ਲੈਂਦਿਆਂ ਅਤੇ ਕੇਂਦਰ ਸਰਕਾਰ ਵਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤੇ ਜਾਣ ਨੂੰ 'ਅਣਮਨੁੱਖੀ' ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸੂਬੇ ਦੇ ਹਰ ਉਸ ਕਿਸਾਨ ਦੇ ਪਰਵਾਰਕ ਮੈਂਬਰ ਲਈ ਨੌਕਰੀ ਦਾ ਐਲਾਨ ਕੀਤਾ ਹੈ ਜੋ ਇਨ੍ਹਾਂ ਕਾਲੇ ਕਾਨੂੰਨਾਂ ਵਿਰੁਧ ਸੰਘਰਸ਼ ਦੌਰਾਨ ਜਾਨਾਂ ਵਾਰ ਗਏ | ਇਹ ਸਵਾਲ ਕਰਦੇ ਹੋਏ ''ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਕਿਉਾ ਭੱਜ ਰਹੀ ਹੈ?'', ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰ ਕੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਸਾਰੀਆਂ ਸਬੰਧਤ ਧਿਰਾਂ ਨਾਲ ਸਲਾਹ-ਮਸ਼ਵਰੇ ਪਿੱਛੋਂ ਨਵੇਂ ਕਾਨੂੰਨ ਬਣਾਉਣੇ ਚਾਹੀਦੇ ਹਨ | ਇਹ ਸਪੱਸ਼ਟ ਕਰਦੇ ਹੋਏ ਕਿ ਭਾਰਤ ਦੇ ਸੰਵਿਧਾਨ ਵਿਚ