ਭੀਖੀ 'ਚ ਵਾਪਰਿਆ ਭਿਆਨਕ ਹਾਦਸਾ, ਉਜੜੀਆ ਖੁਸ਼ੀਆਂ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਦੋ ਲੋਕ ਗੰਭੀਰ ਜ਼ਖ਼ਮੀ
Terrible accident in Bhikhi
ਸੰਗਰੂਰ: ਪਿੰਡ ਕੋਟੜਾ ਕਲਾਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਠਿੰਡਾ ਵਾਸੀ ਗੌਰਵ ਕੁਮਾਰ ਆਪਣੀ ਪਤਨੀ ਬੱਚੇ ਅਤੇ ਮਾਤਾ-ਪਿਤਾ ਸਮੇਤ ਸੁਨਾਮ ਵਿਖੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਜਾ ਰਿਹਾ ਸੀ।
ਜਿਵੇਂ ਹੀ ਉਹ ਪਿੰਡ ਕੋਟੜਾ ਕਲਾਂ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਇਕ ਗੈਸ ਵਾਲੇ ਟਰਾਲੇ ਨਾਲ ਟਕਰਾ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਪਰਿਵਾਰ ਦੇ ਤਿੰਨ ਜੀਆਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਉਸ ਦੇ ਮਾਤਾ-ਪਿਤਾ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ।