ਅੰਮ੍ਰਿਤਸਰ ਪੁਲਿਸ ਨੇ ਹੈਰੋਇਨ, ਇਲੈਕਟ੍ਰਾਨਿਕ ਸਟਿਕ ਅਤੇ ਮੋਟਰਸਾਈਕਲ ਸਮੇਤ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਹਾਸਲ ਕੀਤਾ ਗਿਆ ਰਿਮਾਂਡ

Amritsar police arrested 2 accused with heroin

 

ਅੰਮ੍ਰਿਤਸਰ: ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਵੱਲੋਂ ਸੂਬੇ ਭਰ ਵਿੱਚ ਨਾਕੇਬੰਦੀ ਕਰਕੇ ਤਲਾਸ਼ੀ ਲਈ ਜਾ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਪੁਲਿਸ ਨੇ ਬਾਲਮੀਕੀ ਚੌਕ ’ਤੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਉਸ ਦੇ ਕਬਜ਼ੇ 'ਚੋਂ 275 ਗ੍ਰਾਮ ਹੈਰੋਇਨ, ਇਕ ਇਲੈਕਟ੍ਰਾਨਿਕ ਯੰਤਰ ਬਰਾਮਦ ਹੋਇਆ।

ਇਹ ਵੀ ਪੜ੍ਹੋ- ਜਾਪਾਨ 'ਚ ਅਪਾਰਟਮੈਂਟ 'ਚ ਅੱਗ, ਚਾਰ ਲੋਕਾਂ ਦੀ ਮੌਤ 

ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪਲਸਰ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਅਰਸ਼ੀ ਅਤੇ ਹਰਜਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ