ਜੱਗੂ ਭਗਵਾਨਪੁਰੀਆ ਨੂੰ ਦਿੱਲੀ ਤੋਂ ਲਿਆਂਦਾ ਪੰਜਾਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲਿਆ 2 ਦਿਨ ਦਾ ਰਿਮਾਂਡ 

Jaggu Bhagwanpuria was brought from Delhi to Punjab

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਸ੍ਰੀ ਮੁਕਤਸਰ ਸਾਹਿਬ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਤੋਂ ਟਰਾਜੈਂਟ ਰਿਮਾਂਡ ਤੇ ਲੈ ਕੇ ਆਈ ਹੈ। ਅੱਜ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ । ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਚ ਦਰਜ ਐਫ ਆਈ ਆਰ ਨੰਬਰ 67/21 ਦੇ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਨੂੰ ਪੁਲਿਸ ਲੈ ਕੇ ਆਈ ਹੈ। 

ਇਹ ਵੀ ਪੜ੍ਹੋ : ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

2021 ਵਿਚ ਦਰਜ ਹੋਈ ਇਸ ਐਫ.ਆਈ.ਆਰ. ਵਿਚ ਬਿਆਨਕਰਤਾ ਨੇ ਕਥਿਤ ਤੌਰ 'ਤੇ ਦੋਸ਼ ਲਗਾਇਆ ਸੀ ਕਿ ਉਸ ਤੋਂ ਫੋਨ ਰਾਹੀ ਲਾਰੈਂਸ ਬਿਸ਼ਨੋਈ ਦੇ ਨਾਮ 'ਤੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਫਿਰੌਤੀ ਨਾ ਦੇਣ 'ਤੇ ਉਸਦੇ ਬੇਟੇ ਨੂੰ ਮਾਰਨ ਦੀ ਧਮਕੀ ਦਿੱਤੀ ਗਈ।

ਇਹ ਵੀ ਪੜ੍ਹੋ : ਓਵਰਟੇਕ ਕਰਨ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਜ਼ਖ਼ਮੀ ਪੁਲਿਸ ਮੁਲਾਜ਼ਮ ਨੇ ਤੋੜਿਆ ਦਮ 

 ਇਸ ਸਬੰਧੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਨਾਮ 'ਤੇ 22 ਮਾਰਚ 2021 ਨੂੰ ਮਾਮਲਾ ਦਰਜ ਕੀਤਾ ਸੀ। ਦੱਸ ਦੇਈਏ ਕਿ 30 ਲੱਖ ਰੁਪਏ ਦੇ ਇਸ ਫਿਰੌਤੀ ਮਾਮਲੇ ਵਿਚ ਪੁਲਿਸ ਪਹਿਲਾ ਲਾਰੈਂਸ ਬਿਸ਼ਨੋਈ ਨੂੰ ਵੀ ਰਿਮਾਂਡ ਤੇ ਲੈ ਕੇ ਆਈ ਸੀ। ਅਜ ਮਾਣਯੋਗ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ  2 ਦਿਨ ਦਾ ਪੁਲਿਸ ਰਿਮਾਂਡ 'ਤੇ ਭੇਜਿਆ।