ਪੰਜਾਬ ਸਰਕਾਰ ਨੇ ਅਜੋਏ ਸ਼ਰਮਾ ਨੂੰ ਹੈਲਥ ਸੈਕਟਰੀ ਦੇ ਅਹੁਦੇ ਤੋਂ ਹਟਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਜੋਏ ਸ਼ਰਮਾ ਦੇ ਵਿਭਾਗਾਂ 'ਤੇ 2 ਨਵੇਂ IAS ਅਫਸਰ ਕੀਤੇ ਨਿਯੁਕਤ

photo

 

ਮੁਹਾਲੀ: ਪੰਜਾਬ ਵਿੱਚ ਰਿਸ਼ਵਤਖੋਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਸੀਨੀਅਰ ਆਈਏਐਸ ਅਜੋਏ ਸ਼ਰਮਾ ਹੁਣ ਜਾਂਚ ਦੇ ਘੇਰੇ ਵਿੱਚ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਵਿੱਚ ਮਸ਼ੀਨਾਂ ਦੀ ਖਰੀਦ-ਵੇਚ ਦੇ ਮਾਮਲੇ ਵਿੱਚ ਅਜੋਏ ਸ਼ਰਮਾ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਸਕੱਤਰ ਨੇ ਵੀ ਇਸ ਸਬੰਧੀ ਅਜੋਏ ਸ਼ਰਮਾ ਤੋਂ ਪੁੱਛਗਿੱਛ ਕੀਤੀ ਹੈ।

ਪੜ੍ਹੋ ਪੂਰੀ ਖਬਰ: ਕਪੂਰਥਲਾ 'ਚ ਟੈਕਸੀ ਚਲਾ ਕੇ ਪਰਿਵਾਰ ਪਾਲਣ ਵਾਲੇ ਨੌਜਵਾਨ ਦਾ ਕਤਲ

 

ਪੰਜਾਬ ਦੇ ਮੁੱਖ ਸਕੱਤਰ ਤੋਂ ਪੁੱਛਗਿੱਛ ਵਿੱਚ ਆਈਏਐਸ ਅਜੋਏ ਸ਼ਰਮਾ ਨੇ ਮਸ਼ੀਨਾਂ ਦੀ ਖਰੀਦ-ਵੇਚ ਵਿੱਚ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਤੋਂ ਇਨਕਾਰ ਕੀਤਾ ਹੈ। ਉਹ ਇਸ ਸਬੰਧੀ ਜਾਂਚ ਤੋਂ ਵੀ ਪਿੱਛੇ ਨਹੀਂ ਹਟੇ। ਮੁੱਖ ਮੰਤਰੀ ਪੰਜਾਬ ਨੇ ਇਸ ਤੋਂ ਬਾਅਦ ਹੀ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਵਿੱਚ ਜਿਨ੍ਹਾਂ ਮਸ਼ੀਨਾਂ ਦੀ ਖਰੀਦੋ-ਫਰੋਕਤ ਵਿੱਚ ਹੇਰਾਫੇਰੀ ਹੋਣ ਦੀ ਸੰਭਾਵਨਾ ਹੈ, ਉਨ੍ਹਾਂ ਦੇ ਟੈਂਡਰ ਲਈ ਅੱਗੇ ਆਏ ਲੋਕ ਅਜੋਏ ਸ਼ਰਮਾ ਦੇ ਜਾਣਕਾਰ ਸਨ। ਹਾਲਾਂਕਿ, ਫਿਲਹਾਲ ਇਹ ਸਾਬਤ ਨਹੀਂ ਹੋਇਆ ਹੈ।

ਪੜ੍ਹੋ ਪੂਰੀ ਖਬਰ- ਹਿਮਾਚਲ ਪ੍ਰਦੇਸ਼ 'ਚ ਖੱਡ ਵਿਚ ਡਿੱਗੀ ਕਾਰ, ਦੋ ਲੋਕਾਂ ਦੀ ਹੋਈ ਮੌਤ 

ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਆਈਏਐਸ ਅਜੋਏ ਸ਼ਰਮਾ ਨੂੰ ਸਿਹਤ ਵਿਭਾਗ ਦੇ ਮੁੱਖ ਸਕੱਤਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਦੱਸਿਆ ਜਾਂਦਾ ਹੈ ਕਿ ਰਾਜ ਸਰਕਾਰ ਵੱਲੋਂ ਇਹ ਕਾਰਵਾਈ ਅਜੋਏ ਸ਼ਰਮਾ ਖਿਲਾਫ ਕਿਸੇ ਵੀ ਸ਼ਿਕਾਇਤ ਤੋਂ ਬਾਅਦ ਹੀ ਕੀਤੀ ਗਈ ਹੈ। ਹਾਲਾਂਕਿ ਇਹ ਮਾਮਲਾ ਸਾਹਮਣੇ ਆਉਣ ਤੋਂ ਕਰੀਬ 6 ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਵਿੱਚ ਭਰਤੀ ਕੀਤੇ ਗਏ 271 ਮਾਹਿਰ ਡਾਕਟਰਾਂ ਅਤੇ 90 ਲੈਬ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ। ਇਸ ਪ੍ਰੋਗਰਾਮ ਵਿੱਚ ਆਈਏਐਸ ਅਜੋਏ ਸ਼ਰਮਾ ਮੁੱਖ ਸਕੱਤਰ ਵਜੋਂ ਹਾਜ਼ਰ ਸਨ। ਇਸ ਤੋਂ ਬਾਅਦ ਹੀ ਇਹ ਮਾਮਲਾ ਸਾਹਮਣੇ ਆਇਆ ਹੈ।
ਜ਼ਿਕਰਯੋਗ ਹੈ ਕਿ ਆਈਏਐਸ ਅਜੋਏ ਸ਼ਰਮਾ ਨੇ ਪਿਛਲੇ ਦਿਨੀਂ ਆਮ ਆਦਮੀ ਕਲੀਨਿਕ ਦੇ ਪ੍ਰਚਾਰ ਲਈ 30 ਕਰੋੜ ਰੁਪਏ ਖਰਚਣ 'ਤੇ ਇਤਰਾਜ਼ ਜਤਾਇਆ ਸੀ। ਸਰਕਾਰ ਹੁਣ ਤੱਕ ਇਨ੍ਹਾਂ ਕਲੀਨਿਕਾਂ ਦੇ ਪ੍ਰਚਾਰ 'ਤੇ 10 ਕਰੋੜ ਰੁਪਏ ਖਰਚ ਕਰ ਚੁੱਕੀ ਹੈ।