ਪੰਜਾਬ 'ਚ ਕੱਲ੍ਹ ਬਦਲੇਗਾ ਮੌਸਮ ਦਾ ਮਿਜਾਜ਼, ਅਗਲੇ 3 ਦਿਨ ਮੀਂਹ ਪੈਣ ਦੀ ਸੰਭਾਵਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੀਂਹ ਪੈਣ ਨਾਲ ਵਧੇਗੀ ਠੰਢ

photo

 

 

ਮੁਹਾਲੀ: ਪੰਜਾਬ 'ਚ ਠੰਡ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਦੌਰਾਨ ਹੁਣ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਦਾ ਅਲਰਟ ਵੀ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਹਿਮਾਚਲ ਨਾਲ ਲੱਗਦੇ ਰਾਜਾਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਮੰਗਲਵਾਰ ਨੂੰ ਪੂਰੇ ਪੰਜਾਬ 'ਚ 50 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

 

ਮੌਸਮ ਵਿਭਾਗ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਘੱਟੋ-ਘੱਟ ਤਾਪਮਾਨ ਮੁਤਾਬਕ ਪੰਜਾਬ ਤੇ ਹਰਿਆਣਾ 'ਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 3 ਡਿਗਰੀ ਦਰਜ ਕੀਤਾ ਗਿਆ। ਜਦਕਿ ਮੋਗਾ 3.5 ਡਿਗਰੀ ਅਤੇ ਰੋਪੜ 3.7 ਡਿਗਰੀ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਤਿੰਨ ਦਿਨਾਂ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ ਪਰ ਇਸ ਨਾਲ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਪਵੇਗਾ।

 ਇਹ ਵੀ ਪੜ੍ਹੋਅੰਮ੍ਰਿਤਸਰ 'ਚ ਪ੍ਰੇਮੀ ਨਾਲ ਵਿਆਹ ਕਰਵਾਉਣ ਲਈ ਮਾਲ ਦੀ ਛੱਤ 'ਤੇ ਚੜ੍ਹੀ ਲੜਕੀ, ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

23 ਜਨਵਰੀ ਨੂੰ ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪੂਰੇ ਪੰਜਾਬ 'ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਵਿੱਚ 75 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

 ਇਹ ਵੀ ਪੜ੍ਹੋ- ਸਿਗਰਟ ਪੀਣ ਤੋਂ ਇੰਜੀਨੀਅਰ ਨੂੰ ਰੋਕਿਆ, ਤਾਂ ਕੀਤਾ ਹਾਈ ਵੋਲਟੇਜ ਡਰਾਮਾ, ਜਦ ਕੱਟਿਆ ਚਾਲਾਨ ਤਾਂ ਕਰਨ ਲੱਗਾ ਮਿੰਨਤਾਂ

ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਐਸ.ਏ.ਐਸ.ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ 50 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ 25 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। 25 ਜਨਵਰੀ ਨੂੰ ਵੀ 5 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਥਾਵਾਂ 'ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਰਨਤਾਰਨ, ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਮੀਂਹ ਦਾ ਅਲਰਟ ਨਹੀਂ ਹੈ। ਜਦੋਂ ਕਿ ਬਾਕੀ ਸਾਰੇ ਰਾਜਾਂ ਵਿੱਚ 25 ਤੋਂ 75% ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।