ਨਾਬਾਲਿਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਗਿਆ ਨੌਜਵਾਨ, ਕੁੜੀ ਦੇ ਪਿਓ ਨੇ ਨਾਮੋਸ਼ੀ ’ਚ ਜ਼ਹਿਰੀਲਾ ਪਦਾਰਥ ਖਾ ਕੇ ਜੀਵਨ ਲੀਲਾ ਕਰ ਲਈ ਸਮਾਪਤ
ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਸੰਨੀ ਵਾਸੀ ਕਰਤਾਰ ਨਗਰ ਵਿਰੁੱਧ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਅੰਮ੍ਰਿਤਸਰ : ਜ਼ਿਲ੍ਹੇ ਦੇ ਕਰਤਾਰ ਨਗਰ ਵਿਚ ਇਕ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦਰਅਸਲ ਮ੍ਰਿਤਕ ਵਿਅਕਤੀ ਦੀ ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਇੱਕ ਨੌਜਵਾਨ ਲੈ ਗਿਆ ਤਾਂ ਇਸ ਗੱਲ ਦੀ ਨਮੋਸ਼ੀ ਵਿਚ ਕੁੜੀ ਦੇ ਪਿਓ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਕਰਤਾਰ ਨਗਰ ਵਿਚ ਸੰਨੀ ਨਾਂ ਦਾ ਇਕ ਮੁੰਡਾ ਆਪਣੇ ਗੁਆਂਢ 'ਚ ਰਹਿੰਦੀ ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਗਿਆ। ਇਸ ਦੀ ਨਮੋਸ਼ੀ 'ਚ ਕੁੜੀ ਦੇ ਪਿਓ ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪੁਲਿਸ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਸੰਨੀ ਵਾਸੀ ਕਰਤਾਰ ਨਗਰ ਵਿਰੁੱਧ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਜਾਰੀ ਹੈ। ਫਿਲਹਾਲ ਉਹ ਫਰਾਰ ਹੈ।
ਇਹ ਵੀ ਪੜ੍ਹੋ - ਪਤੀ ਨੇ ਘਰਵਾਲੀ ਦੇ ਪ੍ਰੇਮੀ ਨੂੰ ਦਿੱਤੀ ਰੂਹ ਕੰਬਾਊ ਮੌਤ, ਕਤਲ ਕਰ ਕੇ ਕੀਤੇ 12 ਟੁਕੜੇ
ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਕਤ ਲੜਕਾ ਉਸ ਦੇ ਪਤੀ ਨੂੰ ਰੋਜ਼ ਹੀ ਧਮਕੀਆਂ ਦਿੰਦਾ ਸੀ ਕਿ ਉਹ ਉਸ ਦੀ ਕੁੜੀ ਨੂੰ ਭਜਾ ਕੇ ਲੈ ਜਾਵੇਗਾ। ਜਦ ਸੰਨੀ ਉਨ੍ਹਾਂ ਦੀ ਧੀ ਨੂੰ ਭਜਾ ਕੇ ਲੈ ਗਿਆ ਤਾਂ ਇਸ ਗੱਲ ਦੀ ਸ਼ਰਮਿੰਦਗੀ 'ਚ ਪਿਓ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।