ਬਰਨਾਲਾ ਦੇ ਪਿੰਡ ਠੀਕਰੀਵਾਲਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ
ਪਿੰਡ ਠੀਕਰੀਵਾਲਾ ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ
ਬਰਨਾਲਾ: ਬਰਨਾਲਾ ਦੇ ਪਿੰਡ ਠੀਕਰੀਵਾਲਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਪਿੰਡ ਠੀਕਰੀਵਾਲਾ ਪਹੁੰਚੇ। ਇਸ ਮੌਕੇ ਜੱਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਸਿੱਖ ਕੌਮ ਨੂੰ ਬਹੁਤ ਵੱਡੀ ਦੇਣ ਹੈ ਅਤੇ ਉਨਾਂ ਵੱਲੋਂ ਪੰਜਾਬ ਦਾ ਨਾਮ ਰੌਸ਼ਨ ਕੀਤਾ ਗਿਆ ਹੈ। ਜਿਨਾਂ ਦੀ ਬਰਸੀ ਸਮਾਗਮ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜਦੋਂ ਸਾਡੇ ਕੋਲ ਇਹ ਘਟਨਾ ਆਈ ਤਾਂ ਸਾਡੇ ਵੱਲੋਂ ਪਿੰਡ ਠੀਕਰੀਵਾਲਾ ਵਿਖੇ ਜਾਇਆ ਗਿਆ ਅਤੇ ਜਦੋਂ ਸੰਗਤਾਂ ਨੂੰ ਮਿਲੇ ਤਾਂ ਉਹਨਾਂ ਨੇ ਕਿਹਾ ਕਿ 20 ਜਨਵਰੀ ਨੂੰ ਬੇਅਦਬੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚ ਦੇ ਦਿੱਤਾ ਗਿਆ ਅਤੇ ਉਸ ਤੋਂ ਪਹਿਲਾਂ ਇਹ ਘਟਨਾ ਪਿੰਡ ਵਾਲਿਆਂ ਵੱਲੋਂ ਇਸ ਲਈ ਨਹੀਂ ਕੀਤੀ ਗਈ ਕਿ ਇਹ ਬਰਸੀ ਸਮਾਗਮ ਕਿਸੇ ਵੀ ਕਾਰਨਾ ਕਰਕੇ ਖਰਾਬ ਨਾ ਹੋ ਜਾਵੇ। ਉਹਨਾਂ ਕਿਹਾ ਗਿਆ ਕਿ ਬੇਅਦਬੀ ਹੋਣ ਤੋਂ ਬਾਅਦ ਸ਼੍ਰੋਮਣੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਠੀਕਰੀਵਾਲਾ ਵਿਖੇ ਇੱਕ ਟੀਮ ਲਗਾਈ ਗਈ ਅਤੇ ਧਰਮ ਪ੍ਰਚਾਰ ਕਮੇਟੀ ਦੀ ਡਿਊਟੀ ਲਗਾਈ ਗਈ ਹੈ। ਉਹਨਾਂ ਕਿਹਾ ਕਿ ਜਿਹੜੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਏਜੰਸੀਆਂ ਕਰਵਾ ਰਹੀਆਂ ਹਨ।
ਉਹਨਾਂ ਦੱਸਿਆ ਕਿ ਇਹ ਘਟਨਾ ਪ੍ਰਸ਼ਾਸਨ ਦੇ ਧਿਆਨ ਵਿੱਚ ਆ ਗਈ ਹੈ ਅਤੇ ਸਾਡੇ ਵੱਲੋਂ ਪ੍ਰਸ਼ਾਸਨ ਨੂੰ ਦੋ ਦਿਨਾ ਦਾ ਸਮਾਂ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਸਾਡੇ ਵੱਲੋਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਦੋ ਦਿਨਾਂ ਬਾਅਦ ਪੁਲਿਸ ਕੋਈ ਐਕਸ਼ਨ ਨਹੀਂ ਲਵੇਗੀ ਤਾਂ ਸੰਗਤਾਂ ਵੱਲੋਂ ਪਿੰਡ ਠੀਕਰੀਵਾਲਾ ਵਿਖੇ ਵੱਡਾ ਸੰਘਰਸ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਿੰਡ ਠੀਕਰੀਵਾਲਾ ਯੋਧਿਆ ਦਾ ਪਿੰਡ ਹੈ ਅਤੇ ਪਿੰਡ ਵਾਲਿਆਂ ਵੱਲੋਂ ਸੰਘਰਸ਼ ਕਰਕੇ ਮੁਲਜ਼ਮਾਂ ਨੂੰ ਫੜਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਘਟਨਾ ਦੀ ਜਾਣਕਾਰੀ ਸਾਨੂੰ 21 ਜਨਵਰੀ ਦੀ ਸ਼ਾਮ ਨੂੰ ਮਿਲੀ ਹੈ ਅਤੇ ਪਿੰਡ ਠੀਕਰੀਵਾਲਾ ਦੇ ਗੁਰਦੁਆਰਾ ਸਾਹਿਬ ਦੇ ਧਰਮ ਪ੍ਰਚਾਰਕ ਦੋ ਮੈਂਬਰਾਂ ਦੇ ਖਿਲਾਫ ਸਾਡੇ ਵੱਲੋਂ ਵੀ ਕਾਰਵਾਈ ਕੀਤੀ ਜਾ ਰਹੀ ਹੈ, ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿ ਉਹਨਾਂ ਵੱਲੋਂ ਸਾਨੂੰ ਸੂਚਨਾ ਲੇਟ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸ਼ਾਸਨ ਨੂੰ ਦੋ ਦਿਨ ਦਿੱਤੇ ਗਏ ਹਨ ਜੇਕਰ ਦੋ ਦਿਨਾਂ ਦੇ ਅੰਦਰ ਇਸ ਘਟਨਾ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੁੰਦੀ ਤਾਂ ਪਿੰਡ ਠੀਕਰੀਵਾਲਾ ਵਿਖੇ ਵੱਡਾ ਸੰਘਰਸ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਪ੍ਰਸ਼ਾਸਨ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਵੱਲੋਂ ਕਿਹਾ ਗਿਆ ਕਿ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮੁਲਜਮਾਂ ਵੱਲੋਂ ਦੋ ਹੋਰ ਵਿਅਕਤੀਆਂ ਦੇ ਨਾਮ ਲੈ ਗਏ ਹਨ। ਉਹਨਾਂ ਕਿਹਾ ਕਿ ਜਿਹੜੀਆਂ ਏਜੰਸੀਆਂ ਇਸ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੰਦੀਆਂ ਹਨ, ਉਹਨਾਂ ਕਿਹਾ ਕਿ ਪ੍ਰਸ਼ਾਸਨ ਦੁਆਰਾ ਮੁਲਜ਼ਮਾਂ ਨੂੰ ਫੜਿਆ ਜਾਵੇ ਅਤੇ ਉਹਨਾਂ ਉੱਪਰ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਸਾਰੀਆਂ ਧਰਮ ਪ੍ਰਚਾਰਕ ਤੇ ਸਾਡਾ ਜਥੇਬੰਦੀਆਂ ਇਕੱਠੀਆਂ ਹੋਣ ਤਾਂ ਜੋ ਇਸ ਤਰ੍ਹਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇ।