ਬੇਅਦਬੀ ਮਾਮਲਿਆਂ 'ਤੇ ਦਾਦੂਵਾਲ ਨੇ ਕੈਪਟਨ ਸਰਕਾਰ ਨੂੰ ਲਿਆ ਲੰਮੇ ਹੱਥ੍ਹੀ

ਏਜੰਸੀ

ਖ਼ਬਰਾਂ, ਪੰਜਾਬ

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਵੀ ਬਾਦਲ ਸਰਕਾਰ ਦੀ ....

file photo

ਬਠਿੰਡਾ : ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਵੀ ਬਾਦਲ ਸਰਕਾਰ ਦੀ ਤਰ੍ਹਾਂ ਕੈਪਟਨ ਸਰਕਾਰ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਕਈ ਵਾਰ ਜਾਂਚ ਕੀਤੀ ਜਾ ਚੁੱਕੀ ਹੈ ਪਰ ਹੁਣ ਫਿਰ ਸੀ.ਬੀ.ਆਈ. ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ, ਜਿਸ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਸ ਮਾਮਲੇ ਵਿੱਚ ਮੁੱਖ ਸਾਜਿਸ਼ਕਰਤਾ ਕੌਣ ਹੈ ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।ਸਰਕਾਰ ਨੇ ਇਸ ਕੇਸ ਵਿਚ ਦੋਸ਼ੀਆਂ ਨੂੰ ਸੁਰੱਖਿਆ ਦਿੱਤੀ ਹੈ ਜਦੋਂ ਕਿ ਇਸ ਗੰਭੀਰ ਮਾਮਲੇ ਵਿਚ ਗਵਾਹਾਂ ਦੀ ਸਰਕਾਰ ਕੋਈ ਸੁਰੱਖਿਆ ਨਹੀਂ ਕਰ ਰਹੀ ਹੈ ਅਤੇ ਉਹਨਾਂ ਨੂੰ ਰੱਬ ਦੇ ਭਰੋਸੇ ਛੱਡਿਆਂ ਹੋਇਆ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵੀ ਇਸ ਕੇਸ ਵਿੱਚ ਇੱਕ ਗਵਾਹ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਕੋਈ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ, ਜਿਸ ਨਾਲ ਸਿੱਖ ਕੌਮ ਵਿੱਚ ਰੋਸ ਹੈ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਵਿਚ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਦੋਸ਼ੀਆਂ ਨੂੰ ਸਜਾ ਦੇਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।