ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਦੀਆਂ ਗ੍ਰਿਫਤਾਰੀਆਂ ਜਲਦ ਤੋਂ ਜਲਦ ਹੋਣ : ਜਾਖੜ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ....

file photo

ਜਲੰਧਰ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਸੀ.ਬੀ.ਆਈ. ਦੀ ਤੋਂ ਇਹ ਕੇਸ ਵਾਪਸ ਲੈ ਲਿਆ ਤੇ ਹੁਣ  ਇਸ ਮਾਮਲੇ ਵਿੱਚ ਐਸ.ਆਈ.ਟੀ.  ਨੂੰ ਤੇਜ਼ੀ ਨਾਲ ਜਾਂਚ ਕਰਕੇ   ਇਸ ਮਾਮਲੇ  ਦਾ ਸਿੱਟਾ ਕੱਢਣਾ ਪਵੇਗਾ। ਜਾਖੜ ਨੇ ਅੱਜ ਸੁਪਰੀਮ ਕੋਰਟ ਦੇ ਫੈਸਲੇ ਨੂੰ ਪੰਜਾਬ ਦੇ ਹਿੱਤ ਵਿੱਚ ਕਰਾਰ ਦਿੰਦਿਆਂ ਕਿਹਾ ਕਿ ਹੁਣ ਇਸ ਮਾਮਲੇ ਵਿੱਚ ਹੋਰ ਦੇਰੀ ਹੋਣ ਦੀ ਕੋਈ ਵਜ੍ਹਾ ਨਹੀਂ ਹੈ।

ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਜਾਂਚ ਕਾਰਜ ਤੇਜ਼ੀ ਨਾਲ ਅੰਤਿਮ ਸਿੱਟੇ ਤੱਕ ਪਹੁੰਚਾਉਣ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਬਕਾ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਭੇਜਿਆ ਜਾਣਾ ਚਾਹੀਦਾ ਹੈ। 

ਜਾਖੜ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਪੁਲਿਸ ਫਾਇਰਿੰਗ ਦੇ ਮਾਮਲੇ ਇਕ ਦੂਜੇ ਨਾਲ ਸਬੰਧਤ ਹਨ। ਸੂਬਾ ਪ੍ਰਧਾਨ ਨੇ ਕਿਹਾ ਕਿ ਉੱਚ ਪੱਧਰੀ ਲੋਕ ਧਾਰਮਿਕ ਗ੍ਰੰਥਾਂ ਦੀ ਬੇਅਦਬੀ  ਹੋਣ ਦੇ ਮਾਮਲਿਆਂ ਵਿੱਚ ਸ਼ਾਮਲ ਹਨ ਅਤੇ ਇਨ੍ਹਾਂ ਨੂੰ ਬੇਨਕਾਬ ਕਰਨ ਦਾ ਸਮਾਂ ਆ ਗਿਆ ਹੈ। ਐਸ.ਆਈ.ਟੀ. ਦੇ ਕੋਲ ਹੁਣ ਕਾਫ਼ੀ ਸਮਾਂ ਹੈ ਅਤੇ ਉਹ ਕੇਸ ਨੂੰ ਇਸ ਦੇ ਅੰਤਮ ਸਿੱਟੇ ਤੇ ਲੈ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ 2022 ਵਿਚ ਅਸੈਂਬਲੀ ਦੀਆਂ ਆਮ ਚੋਣਾਂ ਤੋਂ ਪਹਿਲਾਂ,ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਣਾ ਚਾਹੀਦਾ ਹੈ। ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿਚ ਵਾਅਦਾ ਕੀਤਾ ਸੀ ਕਿ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿੱਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।