ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਜਾ ਰਹੇ ਕਿਸਾਨ ਦੀ ਰਸਤੇ 'ਚ ਸਿਹਤ ਵਿਗੜਣ ਨਾਲ ਹੋਈ ਮੌਤ
ਇਸ ਕਿਸਾਨ ਦੀ ਮੌਤ ਦਿੱਲੀ ਜਾਣ ਸਮੇਂ ਰਸਤੇ ਵਿਚ ਅਚਾਨਕ ਤਬੀਅਤ ਵਿਗੜ ਗਈ।
ਭਵਾਨੀਗੜ੍ਹ: - ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਹੁਣ ਤੱਕ 200 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ। ਅੱਜ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਲਈ ਦਿੱਲੀ ਦੇ ਟਿਕਰੀ ਬਾਰਡਰ 'ਤੇ ਜਾ ਰਹੇ ਕਿਸਾਨਾਂ ਦੇ ਜਥੇ 'ਚ ਸ਼ਾਮਲ ਇਕ ਕਿਸਾਨ ਦੀ ਮੌਤ ਦਾ ਸ਼ਾਮਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਇਸ ਕਿਸਾਨ ਦੀ ਮੌਤ ਦਿੱਲੀ ਜਾਣ ਸਮੇਂ ਰਸਤੇ ਵਿਚ ਅਚਾਨਕ ਤਬੀਅਤ ਵਿਗੜ ਗਈ। ਇਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਕਿਸਾਨ ਪਿੰਡ ਕਪਿਆਲ ਤੋਂ ਕਿਸਾਨ ਅੰਦੋਲਨ ਲਈ ਦਿੱਲੀ ਦੇ ਟਿਕਰੀ ਬਾਰਡਰ 'ਤੇ ਜਾ ਰਹੇ ਸਨ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਪਿਆਰਾ ਸਿੰਘ ਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਵੱਲ ਕੂਚ ਕਰਦੇ ਜਥੇ 'ਚ ਸ਼ਾਮਲ ਕਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਕਪਿਆਲ ਦੀ ਪਿੰਡ ਅਕਬਰਪੁਰ ਦੇ ਨਜ਼ਦੀਕ ਅਚਾਨਕ ਸਿਹਤ ਵਿਗੜ ਗਈ ਅਤੇ ਇਲਾਜ ਲਈ ਹਸਪਤਾਲ ਲਿਜਾਂਦਿਆਂ ਕਿਸਾਨ ਦੀ ਮੌਤ ਹੋ ਗਈ।
ਮਿਲੀ ਜਾਕਾਰੀ ਦੇ ਮੁਤਾਬਿਕ ਕਿਸਾਨ ਦੇ ਪਰਿਵਾਰ ਵਿਚ ਪਤਨੀ ਤੋਂ ਇਲਾਵਾ ਦੋ ਛੋਟੇ ਬੱਚੇ ਵੀ ਸਨ। ਕਿਸਾਨ ਆਗੂਆਂ ਨੇ ਦੱਸਿਆ ਕਿ ਕਰਮਜੀਤ ਸਿੰਘ ਡੇਢ ਏਕੜ ਜ਼ਮੀਨ ਦਾ ਮਾਲਕ ਸੀ। ਕਿਸਾਨ ਜਥੇਬੰਦੀ ਸਮੇਤ ਪਿੰਡ ਦੇ ਸਰਪੰਚ ਜਰਨੈਲ ਸਿੰਘ ਸਮੂਹ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨੰਬਰਦਾਰ ਯੂਨੀਅਨ ਨੇ ਪਰਿਵਾਰ ਦਾ ਕਰਜ਼ਾ ਮਾਫ਼ ਕਰਨ, ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਅਤੇ ਘੱਟ ਤੋਂ ਘੱਟ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ।