ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਅਣਮਿੱਥੇ ਸਮੇਂ ਲਈ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਠਾਨਕੋਟ ਤੋਂ ਅੰਮ੍ਰਿਤਸਰ ਜਾਣ ਵਾਲੀਆਂ 10 ਰੇਲਗੱਡੀਆਂ ਪ੍ਰਭਾਵਿਤ

Farmers' dharna at Gurdaspur railway station

ਗੰਨੇ ਦੀ ਬਕਾਇਆ ਰਾਸ਼ੀ ਅਤੇ ਕਿਸਾਨੀ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਦੀ ਕੀਤੀ ਜਾ ਰਹੀ ਮੰਗ
ਗੁਰਦਾਸਪੁਰ : ਕਿਸਾਨਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ, ਕਿਰਸਾਨੀ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਹੀਦ ਦਾ ਦਰਜ ਦਿਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੁੱਧ ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ: ਬੀਪੀਈਓ ਯਸ਼ਪਾਲ, ਰਵਿੰਦਰਜੀਤ ਕੌਰ ਅਤੇ ਦਲਜੀਤ ਸਿੰਘ ਮੁਅੱਤਲ 

ਜਾਣਕਾਰੀ ਅਨੁਸਾਰ ਇਸ ਕਾਰਨ ਪਠਾਨਕੋਟ ਤੋਂ ਅੰਮ੍ਰਿਤਸਰ ਜਾਣ ਵਾਲਿਆਂ 10 ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਿਆਂ ਜਾਂਦੀਆਂ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।