ਸ੍ਰੀ ਫ਼ਤਿਹਗੜ੍ਹ ਸਾਹਿਬ ਵਿਚ ਗੈਂਗਸਟਰਾਂ ਦਾ ਐਨਕਾਊਂਟਰ : ਗੈਂਗਸਟਰ ਤੇਜਾ ਸਿੰਘ ਸਣੇ 3 ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

AGTF ਵੱਲੋਂ ਬਸੀ ਪਠਾਣਾ ਦੇ ਬਾਜ਼ਾਰ 'ਚ ਕੀਤੀ ਗਈ ਕਾਰਵਾਈ

Gangsters encounter in Fatehgarh Sahib

 

ਫਤਹਿਗੜ੍ਹ ਸਾਹਿਬ: ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਬਠੀ ਪਠਾਣਾ ਦੇ ਬਾਜ਼ਾਰ ਵਿਚ ਗੈਂਗਸਟਰਾਂ ਦਾ ਐਨਕਾਊਂਟ ਕੀਤਾ ਗਿਆ। ਇਸ ਦੌਰਾਨ ਦੋ ਗੈਂਗਸਟਰਾਂ ਦੀ ਮੌਤ ਅਤੇ ਇਕ ਜ਼ਖਮੀ ਹੋ ਗਿਆ। ਇਹ ਗੈਂਗਸਟਰ ਫਿਲੌਰ ਕਤਲਕਾਂਡ ਵਿਚ ਸ਼ਾਮਲ ਸਨ । ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।  ਮੁੱਠਭੇੜ 'ਚ ਜ਼ਖ਼ਮੀ ਤੀਜੇ ਗੈਂਗਸਟਰ ਦੀ ਵੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।

ਇਹ ਵੀ ਪੜ੍ਹੋ : ਕੌਣ ਹੈ ਦਿੱਲੀ ਵਿਚ ‘ਆਪ’ ਦੀ ਪਹਿਲੀ ਮੇਅਰ ਬਣਨ ਵਾਲੀ ਸ਼ੈਲੀ ਓਬਰਾਏ?

ਇਹ ਓਪਰੇਸ਼ਨ AGTF ਦੇ ਮੁਖੀ ਪ੍ਰਮੋਦ ਬਾਨ ਦੀ ਅਗਵਾਈ ਵਿਚ ਚਲਾਇਆ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਥਾਰ ਵਿਚ ਸਵਾਰ ਹੋ ਕੇ ਗੈਂਗਸਟਰਾਂ ਮੋਰਿੰਡਾ ਤੋਂ ਫਤਹਿਗੜ੍ਹ ਸਾਹਿਬ ਵੱਲ ਜਾ ਰਹੇ ਸੀ। ਇਸ ਦੌਰਾਨ ਰਾਸਤੇ ਵਿਚ ਹੀ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ।  

ਇਹ ਵੀ ਪੜ੍ਹੋ : ਰੇਲਗੱਡੀ ਹੇਠਾਂ ਆ ਕੇ ਹੋਈ ਨੌਜਵਾਨ ਦੀ ਮੌਤ! ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

ਇਸ ਮਗਰੋਂ AGTF ਮੁਖੀ ਪ੍ਰਮੋਦ ਬਾਨ ਨੇ ਦੱਸਿਆ ਕਿ 8 ਜਨਵਰੀ ਦੀ ਰਾਤ ਨੂੰ ਗੈਂਗਸਟਰਾਂ ਨੇ ਫਗਵਾੜੇ ਤੋਂ ਇਕ ਗੱਡੀ ਖੋਹੀ ਸੀ। ਇਸ ਦੌਰਾਨ ਫਿਲੌਰ ਪੁਲਿਸ ਨੇ ਉਹਨਾਂ ਦਾ ਪਿੱਛਾ ਕੀਤਾ ਸੀ, ਜਿਸ ਦੌਰਾਨ ਪੰਜਾਬ ਪੁਲਿਸ ਦਾ ਕਾਂਸਟੇਬਲ ਕੁਲਦੀਪ ਸਿੰਘ ਸ਼ਹੀਦ ਹੋ ਗਿਆ ਸੀ। ਉਹਨਾਂ ਦੱਸਿਆ ਕਿ ਇਸੇ ਗਿਰੋਹ ਦਾ ਸਰਗਨਾ ਤੇਜਾ ਸਿੰਘ ਹੈ, ਜਿਸ ਨੂੰ ਮਾਰਿਆ ਗਿਆ ਹੈ। ਇਸ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 38 ਤੋਂ ਵੱਧ ਮਾਮਲੇ ਦਰਜ ਹਨ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇੱਥੇ ਬੱਸੀ ਪਠਾਣਾਂ ਦੇ ਨਿਊ ਫਤਿਹਗੜ ਸਾਹਿਬ ਮਾਰਕੀਟ ਵਿੱਚ ਲਾਈਵ ਮੁਕਾਬਲੇ ਵਿੱਚ ਉਕਤ ਦੋਸ਼ੀ ਨੂੰ ਉਸਦੇ ਦੋ ਸਾਥੀਆਂ ਸਮੇਤ ਆਤਮ ਰੱਖਿਆ ਲਈ ਕੀਤੀ ਗੋਲੀਬਾਰੀ ਦੌਰਾਨ ਬੇਅਸਰ ਕੀਤਾ ਗਿਆ। ਉਹਨਾਂ ਕਿਹਾ ,“ਇਸ ਕਾਰਵਾਈ ਦੌਰਾਨ, ਸਾਡੇ ਇੱਕ ਪੁਲਿਸ ਅਧਿਕਾਰੀ ਨੂੰ ਗੋਲੀ ਲੱਗੀ , ਜਦੋਂ ਕਿ ਦੂਜੇ ਦੀ ਲੱਤ ਟੁੱਟ ਗਈ ਹੈ।”

ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ 8 ਜਨਵਰੀ 2023 ਨੂੰ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਫਿਲੌਰ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ। ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ 14 ਜਨਵਰੀ 2023 ਨੂੰ ਫਿਲੌਰ ਗੋਲੀਕਾਂਡ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੋਸ਼ੀ ਨੂੰ ਪਹਿਲਾਂ ਹੀ ਗਿਰਫਤਾਰ ਕਰ ਲਿਆ ਸੀ , ਜਿਸ ਦੀ ਪਛਾਣ ਯੁਵਰਾਜ ਸਿੰਘ ਉਰਫ ਜੋਰਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬੁੱਧਵਾਰ ਸਾਮ 5:10 ਵਜੇ ਦੇ ਕਰੀਬ ਖੁਫੀਆ ਜਾਣਕਾਰੀ ਦੇ ਅਧਾਰ ਤੇ ਕੀਤੀ ਇਸ ਪੁਲਿਸ ਕਾਰਵਾਈ ਵਿੱਚ ਏਜੀਟੀਐਫ ਦੀ ਟੀਮ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਿੱਚ ਅਤੇ ਏਆਈਜੀ ਸੰਦੀਪ ਗੋਇਲ, ਡੀਐਸਪੀ ਬਿਕਰਮ ਬਰਾੜ, ਡੀਐਸਪੀ ਰਾਜਨ ਪਰਮਿੰਦਰ ਅਤੇ ਇੰਸਪੈਕਟਰ ਪੁਸ਼ਪਿੰਦਰ ਸਿੰਘ ਨੇ ਮੁਲਜਮ ਤੇਜਾ ਦੀ ਲੋਕੇਸ਼ਨ ਟਰੇਸ ਕੀਤੀ ਸੀ ਅਤੇ ਉਸ ਗੱਡੀ ਦਾ ਪਿੱਛਾ ਕਰ ਰਹੇ ਸਨ , ਜਿਸ ਵਿੱਚ ਮੁਲਜ਼ਮ ਆਪਣੇ ਸਾਥੀਆਂ ਸਮੇਤ ਜਾ  ਰਿਹਾ ਸੀ।    

ਫਰਾਰ ਹੋਣ ਦੀ ਕੋਸ਼ਿਸ਼ ਵਿਚ ਤਜਿੰਦਰ ਤੇਜਾ ਅਤੇ ਉਸਦੇ ਸਾਥੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਉਨਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਨੇ ਸਵੈ-ਰੱਖਿਆ ਵਿਚ ਜਵਾਬੀ ਗੋਲੀਬਾਰੀ ਕੀਤੀ ਅਤੇ ਗੋਲੀਬਾਰੀ ਦੌਰਾਨ ਤਜਿੰਦਰ ਤੇਜਾ ਅਤੇ ਉਸਦਾ ਇਕ ਸਾਥੀ ਮੌਕੇ ‘ਤੇ ਹੀ ਢੇਰ ਹੋ ਗਿਆ। ਜਦਕਿ ਇੱਕ ਦੋਸ਼ੀ ਨੂੰ ਸੱਟਾਂ ਲੱਗੀਆਂ  ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ , ਜਿੱਥੇ ਉਸ ਨੇ ਵੀ ਦਮ ਤੋੜ ਦਿੱਤਾ। ਪੁਲਿਸ ਟੀਮਾਂ ਨੇ ਉਸਦੇ ਵਾਹਨ ਵਿੱਚੋਂ 6 ਪਿਸਤੌਲ ਬਰਾਰਮਦ ਕੀਤੀਆਂ ਹਨ ।