ਕੁੱਤਿਆਂ ਦੇ ਮਾਲਕਾਂ ਤੇ ਪਾਲਕਾਂ ਨੂੰ ਕਰਾਉਣੀ ਪਵੇਗੀ ਰਜਿਸਟਰੇਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਚੁੱਕਿਆ ਗਿਆ ਅਹਿਮ ਕਦਮ

Dog owners and breeders will have to register

ਚੰਡੀਗੜ੍ਹ, : ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵਲੋਂ ਪੰਜਾਬ ਪਸ਼ੂ ਭਲਾਈ ਬੋਰਡ ਅਧੀਨ ਸਾਰੇ ਡੌਗ ਬਰੀਡਰਾਂ, ਪੈੱਟ ਸ਼ਾਪਸ ਅਤੇ ਪਸ਼ੂ ਭਲਾਈ ਸੰਸਥਾਵਾਂ ਦੀ ਲਾਜ਼ਮੀ ਰਜਿਸਟਰੇਸ਼ਨ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਇਹ ਫੈਸਲਾ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਈ ਪੰਜਾਬ ਪਸ਼ੂ ਭਲਾਈ ਬੋਰਡ ਦੀ ਮੀਟਿੰਗ ਵਿਚ ਲਿਆ ਗਿਆ। ਇਹ ਮੀਟਿੰਗ ਪਸ਼ੂਧਨ ਕੰਪਲੈਕਸ, ਸੈਕਟਰ-68, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਹੋਈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੌਗ ਬਰੀਡਰਜ਼ ਅਤੇ ਪੈਟ ਸ਼ਾਪਸ ਨੂੰ ਜਾਨਵਰਾਂ ’ਤੇ ਅਤਿਆਚਾਰ ਰੋਕਣ ਲਈ (ਡੌਗ ਬਰੀਡਿੰਗ ਅਤੇ ਮਾਰਕੀਟਿੰਗ) ਨਿਯਮ 2016 ਤਹਿਤ ਰਜਿਸਟਰ ਕੀਤਾ ਜਾਵੇਗਾ। ਇਸ ਕਦਮ ਦਾ ਮੁੱਖ ਉਦੇਸ਼ ਜਾਨਵਰਾਂ ਨਾਲ ਹੋਣ ਵਾਲੇ ਗੈਰਸੰਵੇਦਨਸ਼ੀਲ ਤੇ ਅਣਮਨੁੱਖੀ ਵਤੀਰੇ ਨੂੰ ਰੋਕਣਾ ਅਤੇ ਸੂਬੇ ਵਿੱਚ ਜ਼ਿੰਮੇਵਾਰ ਬਰੀਡਿੰਗ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਹੈ।