ਚੰਡੀਗੜ੍ਹ ਵਿਖੇ ਕਿਸਾਨਾਂ ਦੀ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਬੈਠਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

MSP ਦੇ ਮੁੱਦੇ ਉੱਤੇ ਹੋਵੇਗੀ ਵਿਚਾਰ ਚਰਚਾ

Farmers meet with Union Minister Shivraj Chauhan in Chandigarh

ਚੰਡੀਗੜ੍ਹ: ਚੰਡੀਗੜ੍ਹ ਵਿਖੇ ਕਿਸਾਨਾਂ ਦੀ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਨਾਲ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਤਿੰਨ ਮੰਤਰੀ ਹਰਪਾਲ ਚੀਮਾ, ਗੁਰਮੀਤ ਖੁੱਡੀਆ ਅਤੇ ਕਟਾਰੂਚੱਕ ਸ਼ਾਮਿਲ ਹੋਏ ਹਨ। ਉਥੇ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਦੇ ਕਿਸਾਨ ਆਗੂ ਮੀਟਿੰਗ ਹਾਜ਼ਰ ਹਨ।
ਮਿਲੀ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸਮੇਤ 28 ਕਿਸਾਨਾਂ ਦਾ ਵਫ਼ਦ ਆਪਣੀਆਂ ਨੂੰ ਲੈ ਕੇ ਮੀਟਿੰਗ ਕਰ ਰਿਹਾ ਹੈ।