Jalandhar Bus Accident: ਜਲੰਧਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਦੀ ਟਿੱਪਰ ਨਾਲ ਹੋਈ ਟੱਕਰ, ਪੈ ਗਿਆ ਰੌਲਾ
Jalandhar Bus Accident: 15 ਲੋਕ ਜ਼ਖ਼ਮੀ, ਜਿਨ੍ਹਾਂ 'ਚੋਂ 4 ਲੋਕਾਂ ਦੀ ਹਾਲਤ ਨਾਜ਼ੁਕ
Jalandhar PRTC Bus Accident News in punjabi i
Jalandhar PRTC Bus Accident: ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਕਿਸ਼ਨਗੜ੍ਹ ਨੇੜੇ ਬੱਸ ਅਤੇ ਟਿੱਪਰ ਵਿਚਾਲੇ ਭਿਆਨਕ ਸੜਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਤੋਂ ਪਠਾਨਕੋਟ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੇ ਟਿੱਪਰ ਨਾਲ ਟਕਰਾ ਜਾਣ ਕਾਰਨ 15 ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਦੌਰਾਨ ਮੌਕੇ 'ਤੇ ਰੌਲਾ ਪੈ ਗਿਆ।
ਸੜਕ ਸੁਰੱਖਿਆ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ 'ਚ 15 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 4 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।