130 ਮਾਹਿਰ ਡਾਕਟਰਾਂ ਦੀ ਭਰਤੀ ਕਰੇਗੀ ਪੰਜਾਬੀ ਸਰਕਾਰ, ਕਮਿਊਨਿਟੀ ਹੈਲਥ ਸੈਂਟਰਾਂ 'ਚ ਹੋਵੇਗੀ ਤਾਇਨਾਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਹ ਭਰਤੀ ਐਨਐਚਐਮ ਪੰਜਾਬ ਵੱਲੋਂ ਠੇਕੇ ’ਤੇ ਕੀਤੀ ਜਾ ਰਹੀ ਹੈ,

Punjabi government will recruit 130 specialist doctors News

ਪੰਜਾਬ ਸਰਕਾਰ ਨੇ ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀ.) ਵਿਖੇ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਨੈਸ਼ਨਲ ਹੈਲਥ ਮਿਸ਼ਨ 130 ਵਿਸ਼ੇਸ਼ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ। ਇਸ ਸਮੇਂ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ 72 ਫ਼ੀ ਸਦੀ ਡਾਕਟਰਾਂ ਦੀ ਘਾਟ ਹੈ। ਇਹ ਖੁਲਾਸਾ ਸਿਹਤ ਅਤੇ ਪਰਿਵਾਰ ਮੰਤਰਾਲੇ ਦੀ ਰਿਪੋਰਟ ਵਿੱਚ ਹੋਇਆ ਹੈ।

ਇਹ ਭਰਤੀ ਐਨਐਚਐਮ ਪੰਜਾਬ ਵੱਲੋਂ ਠੇਕੇ ’ਤੇ ਕੀਤੀ ਜਾ ਰਹੀ ਹੈ, ਜਿਸ ਵਿੱਚ 29 ਗਾਇਨੀਕੋਲੋਜੀ, 37 ਬਾਲ ਰੋਗ, 31 ਮੈਡੀਸਨ, 4 ਮਨੋਰੋਗ, 14 ਜਨਰਲ ਸਰਜਰੀ ਅਤੇ 15 ਰੇਡੀਓਲੋਜੀ ਮਾਹਿਰ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਅੰਮ੍ਰਿਤਸਰ, ਬਠਿੰਡਾ, ਫ਼ਤਿਹਗੜ੍ਹ ਸਾਹਿਬ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਮਾਨਸਾ, ਸੰਗਰੂਰ, ਮੁਹਾਲੀ ਅਤੇ ਹੋਰ ਜ਼ਿਲ੍ਹਿਆਂ ਦੇ ਸੀਐਚਸੀਜ਼ ਵਿੱਚ ਤਾਇਨਾਤ ਕੀਤਾ ਜਾਵੇਗਾ।

ਸੂਬੇ ਵਿੱਚ ਮਾਹਿਰ ਡਾਕਟਰਾਂ ਦੀ ਵੱਡੀ ਘਾਟ ਹੈ। ਸੂਬੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਮਾਹਿਰ ਡਾਕਟਰ ਕੰਮ ਕਰਨ ਲਈ ਤਿਆਰ ਨਹੀਂ ਹਨ, ਜਿਸ ਕਾਰਨ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਡਾਕਟਰਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲ ਹੀ ਵਿੱਚ ਸਰਕਾਰ ਨੇ 400 ਅਸਾਮੀਆਂ ’ਤੇ ਰੈਗੂਲਰ ਭਰਤੀ ਕੀਤੀ ਸੀ ਪਰ ਇਨ੍ਹਾਂ ਵਿੱਚੋਂ 30 ਫ਼ੀ ਸਦੀ ਡਾਕਟਰਾਂ ਨੇ ਜੁਆਇਨ ਨਹੀਂ ਕੀਤਾ ਸੀ। ਸਰਕਾਰ ਨੇ ਇਨ੍ਹਾਂ ਡਾਕਟਰਾਂ ਨੂੰ ਚੇਤਾਵਨੀ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਸੀ ਪਰ ਇਸ ਦੇ ਬਾਵਜੂਦ ਜ਼ਿਆਦਾਤਰ ਡਾਕਟਰ ਜੁਆਇਨ ਕਰਨ ਲਈ ਨਹੀਂ ਆਏ।