ਅੰਮ੍ਰਿਤਸਰ ਪੁਲਿਸ ਨੇ ਹਥਿਆਰ ਤਸਕਰ ਗਿਰੋਹ ਦਾ ਕੀਤਾ ਪਰਦਾਫਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ੇਰਾ ਸਿੰਘ ਅਤੇ ਜਗਰੂਪ ਜੂਪਾ ਨੂੰ ਪੰਜ ਪਿਸਤੌਲਾਂ ਅਤੇ ਕਾਰਤੂਸ ਸਣੇ ਕੀਤਾ ਕਾਬੂ

Amritsar Police busts arms smuggling gang

ਅੰਮ੍ਰਿਤਸਰ : ਪੰਜਾਬ ਵਿੱਚ ਗੈਰਕਾਨੂੰਨੀ ਹਥਿਆਰਾਂ ਦੇ ਜਾਲ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਸਰਹੱਦ ਪਾਰ ਚੱਲ ਰਹੇ ਇਕ ਗੈਰਕਾਨੂੰਨੀ ਅਸਲਾ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਸ ਮੌਕੇ ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਗਿਆ ਜਿਨ੍ਹਾਂ ਦੀ ਪਛਾਣ ਸ਼ੇਰਾ ਅਤੇ ਜਗਰੂਪ ਸਿੰਘ ਜੂਪਾ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ  ਕੀਤੇ ਗਏ।
ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਸ਼ੇਰਾ ਖ਼ਿਲਾਫ਼ ਪਹਿਲਾਂ ਵੀ ਦੋ ਅਪਰਾਧਕ ਮਾਮਲੇ ਦਰਜ ਹਨ। ਜਿਨ੍ਹਾਂ ਵਿਚ ਇਕ 500 ਗ੍ਰਾਮ ਹੈਰੋਇਨ ਅਤੇ ਦੂਜਾ ਰੇਪ ਕਰਕੇ ਕਤਲ ਕਰਨ ਦਾ ਮਾਮਲਾ ਦਰਜ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਬੇਹੱਦ ਚਲਾਕੀ ਨਾਲ ਕੰਮ ਕਰ ਰਹੇ ਸਨ ਅਤੇ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸੰਪਰਕ ਵਿੱਚ ਸਨ। ਸਰਹੱਦ ਪਾਰੋਂ ਆਉਣ ਵਾਲੇ ਹਥਿਆਰਾਂ ਦੀ ਇਹ ਖੇਪ ਸੂਬੇ ਦੇ ਵੱਖ-ਵੱਖ ਅਪਰਾਧਿਕ ਗਿਰੋਹਾਂ ਨੂੰ ਸਪਲਾਈ ਕੀਤੀ ਜਾਣੀ ਸੀ। 
ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਇਹ ਤਸਕਰ ਹੁਣ ਤੱਕ ਕਿੰਨੇ ਲੋਕਾਂ ਨੂੰ ਹਥਿਆਰ ਸਪਲਾਈ ਕਰ ਚੁੱਕੇ ਹਨ ਅਤੇ ਇਸ ਨੈਟਵਰਕਦਾ ਸਬੰਧ ਕਿੱਥੇ ਜੁੜਿਆ ਹੋਇਆ ਹੈ। ਡੀ.ਜੀ.ਪੀ. ਨੇ ਸਪੱਸ਼ਟ ਕੀਤਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ।