ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਦਿਹਾੜੇ ਮੌਕੇ ਕਢਿਆ ਕੈਂਡਲ ਮਾਰਚ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਜ ਸ਼ਹਿਰ ਦੀਨਾਨਗਰ ਵਿਚ ਕੈਂਡਲ ਮਾਰਚ ਕਢਿਆ ਗਿਆ

ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਦਿਹਾੜੇ ਮੌਕੇ ਕਢਿਆ ਕੈਂਡਲ ਮਾਰਚ 

ਦੀਨਾਨਗਰ (ਦੀਪਕ ਕੁਮਾਰ) : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਜ ਸ਼ਹਿਰ ਦੀਨਾਨਗਰ ਵਿਚ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪਰਸ਼ਿਦ ਅਤੇ ਛੋਟੇ-ਛੋਟੇ ਸਕੂਲੀ ਬੱਚਿਆਂ ਵਲੋਂ ਜ਼ਿਲ੍ਹਾ ਮਹਾ ਸਾਚੀਵ ਰਵਿੰਦਰ ਸਿੰਘ ਦੀ ਅਗਵਾਈ ਵਿਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਕੈਂਡਲ ਮਾਰਚ ਕਢਿਆ ਗਿਆ। ਜਿਸ ਵਿਚ ਸਮੂਹ ਸਕੂਲੀ ਬੱਚੇ ਅਤੇ ਸਕੂਲ ਸਟਾਫ਼ ਹਾਜ਼ਰ ਹੋਏ। 

ਇਸ ਮੌਕੇ 'ਤੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪਰਸ਼ਿਦ ਨੇ ਸਕੂਲੀ ਬੱਚਿਆਂ ਨੂੰ ਨਸ਼ਾ ਨਾ ਕਰਨ ਸਬੰਧੀ ਸੋਹ ਖਾਧੀ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਨਸ਼ਾ ਮੁਕਤ ਪੰਜਾਬ ਅਭਿਆਨ 'ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ 'ਤੇ ਪ੍ਰਸ਼ਿਦ ਨੇ ਸਰਕਾਰ ਕੋਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਸਬੰਧੀ ਮੰਗ ਵੀ ਕੀਤੀ ਗਈ। 

ਇਸ ਮੌਕੇ 'ਤੇ ਪ੍ਰਸ਼ਿਦ ਦੇ ਜ਼ਿਲ੍ਹਾ ਮਹਾ ਸਾਚੀਵ ਰਵਿੰਦਰ ਸਿੰਘ ਵਿੱਕੀ ਅਤੇ ਐਨਆਰਆਈ ਸਭਾ ਦੇ ਜ਼ਿਲ੍ਹਾ ਪ੍ਰਧਾਨ ਐਨ.ਪੀ ਸਿੰਘ ਨੇ ਕਿਹਾ ਕਿ ਜਿਹਨਾਂ ਵਲੋਂ ਸਾਡੇ ਆਉਣ ਵਾਲੇ ਕਲ ਲਈ ਅੱਜ ਕੁਰਬਾਨ ਕਰਕੇ ਇਸ ਅਜ਼ਾਦੀ ਦੀ ਨੀਂਹ ਰੱਖੀ ਸੀ। ਉਨ੍ਹਾਂ ਦੀ ਕੁਰਬਾਨੀ ਕਾਰਨ ਹੀ ਅਜ ਅਸੀਂ ਸਿਰ ਉਚਾ ਕਰ ਕੇ ਜੀਅ ਰਹੇ ਹਾਂ। ਉਨ੍ਹਾਂ ਨੇ ਕਿਹਾ ਅਜ ਸਾਰਾ ਦੇਸ਼ ਹੀ ਉਨ੍ਹਾਂ ਦੇ ਪਦ ਚਿੰਨ੍ਹਾਂ 'ਤੇ ਚਲਦੇ ਹੋਏ ਉਨ੍ਹਾਂ ਦੇ ਦਸੇ ਹੋਏ ਮਾਰਗ 'ਤੇ ਚਲੇ ਤੇ ਇਹੀ ਉਨ੍ਹਾਂ ਨੂੰ ਸੱਚੀ ਸਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਦਸੇ ਹੋਏ ਪੂਰਨਿਆਂ 'ਤੇ ਚਲਣਾ ਚਾਹੀਦਾ ਹੈ। ਇਸ ਮੌਕੇ 'ਤੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪਰਸ਼ਿਦ ਨੇ ਸਕੂਲੀ ਬੱਚਿਆਂ ਨੂੰ ਨਸ਼ਾ ਨਾ ਕਰਨ ਅਤੇ ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਅਭਿਆਨ ਚ ਸ਼ਾਮਿਲ ਹੋਣ ਲਈ  ਪ੍ਰੇਰਿਤ ਕੀਤਾ।