ਨਵਦੀਪ ਸਿੰਘ ਗਿੱਲ ਦਾ 'ਨੌਂਲੱਖਾ ਬਾਗ਼' 23 ਮਾਰਚ ਨੂੰ ਲੁਧਿਆਣਾ ਵਿਖੇ ਹੋਵੇਗਾ ਰਿਲੀਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਸਤਕ ਵਿੱਚ ਸ਼ਾਮਲ ਸਖਸ਼ੀਅਤਾਂ ਓਮ ਪ੍ਰਕਾਸ਼ ਗਾਸੋ, ਪ੍ਰਿੰਸੀਪਲ ਸਰਵਣ ਸਿੰਘ, ਪ੍ਰੋ. ਰਵਿੰਦਰ ਭੱਠਲ, ਪ੍ਰੋ. ਗੁਰਭਜਨ ਗਿੱਲ, ਸ਼ਮਸ਼ੇਰ ਸੰਧੂ ਤੇ ਨਿਰਮਲ ਜੌੜਾ ਵਿਸ਼ੇਸ਼ ਮਹਿਮਾਨ

Navdeep Singh Gill's 'Nollakkha Bagh' will be released on March 23 in Ludhiana

ਚੰਡੀਗੜ•, 22 ਮਾਰਚ : ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫਸਰ ਅਤੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਦੀ ਨਵੀਂ ਪੁਸਤਕ 'ਨੌਲੱਖਾ ਬਾਗ਼' 23 ਮਾਰਚ ਨੂੰ ਲੁਧਿਆਣਾ ਦੇ ਜੀ.ਜੀ.ਐਨ.ਖਾਲਸਾ ਕਾਲਜ (ਘੁਮਾਰ ਮੰਡੀ) ਵਿਖੇ 1 ਵਜੇ ਰਿਲੀਜ਼ ਕੀਤੀ ਜਾਵੇਗੀ। ਰਿਲੀਜ਼ ਸਮਾਰੋਹ ਦੇ ਮੁੱਖ ਮਹਿਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਡਾ.ਸ.ਪ. ਸਿੰਘ ਹੋਣਗੇ।

ਸਮਾਰੋਹ ਦੌਰਾਨ ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ, ਪ੍ਰਸਿੱਧ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ, ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਤੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਗਿੱਲ, ਪ੍ਰਸਿੱਧ ਗੀਤਕਾਰ ਸ਼ਮਸ਼ੇਰ ਸੰਧੂ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ• ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਅਤੇ ਉਘੇ ਨਾਟਕਰਮੀ ਡਾ.ਨਿਰਮਲ ਜੌੜਾ ਹੋਣਗੇ।

ਨਵਦੀਪ ਸਿੰਘ ਗਿੱਲ ਦੀ ਇਹ ਚੌਥੀ ਪੁਸਤਕ ਹੈ ਜਿਸ ਵਿੱਚ ਸਾਹਿਤ ਤੇ ਸੱਭਿਆਚਾਰ ਦੀਆਂ ਨੌਂ ਪ੍ਰਸਿੱਧੀਆਂ ਹਸਤੀਆਂ ਦੇ ਜੀਵਨੀ ਮੂਲਕ ਵੱਡੇ ਰੇਖਾ ਚਿੱਤਰ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਪੁਸਤਕ ਨੂੰ ਰਿਲੀਜ਼ ਇਸ ਪੁਸਤਕ ਵਿੱਚ ਸ਼ਾਮਲ ਸਖਸ਼ੀਅਤਾਂ ਵੱਲੋਂ ਹੀ ਕੀਤਾ ਜਾ ਰਿਹਾ ਹੈ ਜੋ ਕਿ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੀਆਂ। ਨਵਦੀਪ ਸਿੰਘ ਗਿੱਲ ਨੇ ਇਸ ਤੋਂ ਪਹਿਲਾ ਤਿੰਨ ਪੁਸਤਕਾਂ ਖੇਡਾਂ ਬਾਰੇ ਲਿਖੀਆਂ ਹਨ ਜਿਨ੍ਹਾਂ ਦੇ ਨਾਮ 'ਖੇਡ ਅੰਬਰ ਦੇ ਪੰਜਾਬੀ ਸਿਤਾਰੇ', 'ਮੈਂ ਇਵੇਂ ਵੇਖੀਆਂ ਏਸ਼ਿਆਈ ਖੇਡਾਂ' ਤੇ 'ਅੱਖੀਂ ਵੇਖੀਆਂ ਓਲੰਪਿਕ ਖੇਡਾਂ' ਸਨ।