ਕੋਰੋਨਾ ਦੀ ਦਵਾਈ ਬਾਰੇ ਦਾਅਵਾ ਕਰਕੇ ਫਸਿਆ ਨੀਟੂ ਸ਼ਟਰਾਂਵਾਲਾ, ਮਾਮਲਾ ਦਰਜ

ਏਜੰਸੀ

ਖ਼ਬਰਾਂ, ਪੰਜਾਬ

ਨੀਟੂ ਸ਼ਟਰਾਂਵਾਲੇ ਖ਼ਿਲਾਫ਼ ਭਾਜਪਾ ਆਗੂ ਅਮਿਤ ਤਨੇਜਾ ਦੀ ਸ਼ਿਕਾਇਤ ਉੱਤੇ ਕੇਸ ਦਰਜ ਹੋਇਆ ਹੈ।

File Photo

ਚੰਡੀਗੜ੍ਹ- ਨੀਟੂ ਸ਼ਟਰਾਂਵਾਲਾ ਹਮੇਸ਼ਾ ਆਪਣੇ ਕਿਸੇ ਨਾ ਕਿਸੇ ਕੰਮ ਕਰਕੇ ਸੁਰਖ਼ੀਆਂ ਵਿਚ ਰਹਿੰਦਾ ਹੈ। ਪਿਛਲੀ ਦਿਨੀਂ ਨੀਟੂ ਸ਼ਟਰਾਂਵਾਲਾ ਨੇ ਕੋਰੋਨਾ ਵਾਇਰਸ ਦੀ ਦਵਾਈ ਲੱਭਣ ਦਾ ਦਾਅਵਾ ਕੀਤਾ ਸੀ ਤੇ ਇਸੇ ਦਾਅਵੇ ਕਰਕੇ  ਨੀਟੂ ਸ਼ਟਰਾਂਵਾਲੇ ਖ਼ਿਲਾਫ਼ ਭਾਜਪਾ ਆਗੂ ਅਮਿਤ ਤਨੇਜਾ ਦੀ ਸ਼ਿਕਾਇਤ ਉੱਤੇ ਕੇਸ ਦਰਜ ਹੋਇਆ ਹੈ।

ਉਨ੍ਹਾਂ ਨੇ ਇਲਜ਼ਾਮ ਲਗਾਏ ਹਨ ਕਿ ਨੀਟੂ ਸ਼ਟਰਾਂਵਾਲੇ ਕੋਰੋਨਾ ਵਾਇਰਸ ਦੀ ਦਵਾਈ ਲੱਭਣ ਦਾ ਦਾਅਵਾ ਕਰਦਾ ਹੈ ਜੋ ਇੱਕ ਸਮਾਜ ਵਿਚ ਭਰਮ ਫੈਲਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਨੀਟੂ ਸ਼ਟਰਾਂਵਾਲਾ ਨੇ ਪੰਜਾਬ ਵਿਚ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਵੀ ਲੜੀ ਸੀ ਪਰ ਉਸ ਦੀ ਜ਼ਮਾਨਤ ਜ਼ਬਤ ਹੋ ਗਈ ਸੀ।

ਇਸ ਤੋਂ ਇਲਾਵਾ ਨੀਟੂ ਸ਼ਟਰਾਂਵਾਲਾ ਹਮੇਸ਼ਾ ਆਪਣੇ ਕਿਸੇ ਬਿਆਨ ਨੂੰ ਲੈ ਕੇ ਚਰਚਾ ਵਿਚ ਰਿਹਾ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਸਾਰੀਆਂ ਗੈਰ ਜ਼ਰੂਰੀ ਸੇਵਾਵਾਂ ਅਤੇ ਕਾਰੋਬਾਰਾਂ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼ 31 ਮਾਰਚ ਤੱਕ ਜਾਰੀ ਕੀਤੇ ਹਨ।

ਸਿਰਫ ਜ਼ਰੂਰੀ ਸੇਵਾਵਾਂ ਨੂੰ ਕੰਮ ਕਰਨ ਦੀ ਆਗਿਆ ਹੋਵੇਗੀ। ਉੱਚ ਸਰਕਾਰੀ ਕਾਰਜਕਾਰੀ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਐੱਸ ਨੂੰ ਸਬੰਧਤ ਆਦੇਸ਼ ਜਾਰੀ ਕਰਨ ਅਤੇ ਪਾਬੰਦੀਆਂ ਨੂੰ ਤੁਰੰਤ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ਼ਨੀਵਾਰ ਨੂੰ ਸੱਤ ਜ਼ਿਲ੍ਹਿਆਂ ਨੇ ਬੁੱਧਵਾਰ ਤੱਕ ਪੂਰਾ ਕੰਮ ਬੰਦ ਰੱਖਣ ਦੇ ਆਦੇਸ਼ ਦਿੱਤੇ ਸਨ।

ਨਵੇਂ ਆਦੇਸ਼ ਨੇ ਪੂਰੇ ਰਾਜ ਵਿਚ 31 ਮਾਰਚ ਤੱਕ ਬੰਦ ਰੱਖਣ ਦਾ ਆਦੇਸ਼ ਦਿੱਤਾ ਹੈ। ਸਿਰਫ ਜ਼ਰੂਰੀ ਸੇਵਾਵਾਂ ਜਿਵੇਂ ਕਿ ਪੁਲਿਸ, ਸਿਹਤ, ਬਿਜਲੀ, ਐਮਰਜੈਂਸੀ ਆਵਾਜਾਈ, ਦੁੱਧ ਦੀ ਸਪਲਾਈ, ਖਾਣ ਪੀਣ ਦੀਆਂ ਚੀਜ਼ਾਂ, ਦਵਾਈਆਂ, ਆਦਿ, ਜਾਰੀ ਰਹਿਣਗੀਆਂ।