ਰਾਜ ਸਭਾ ਮੈਂਬਰਾਂ ਨੂੰ ਲੈ ਕੇ AAP ਸਮਰਥਕਾਂ ਵੱਲੋਂ ਵੀ ਵਿਰੋਧ ਸ਼ੁਰੂ, ਸੁਖਜੀਤ ਪਾਲ ਸਿੰਘ ਨੇ ਖੋਲ੍ਹਿਆ ਮੋਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਜ ਸਭਾ ਮੈਂਬਰਾਂ ਦੀ ਚੋਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ‘ਆਪ’ ਦੇ ਕੱਟੜ ਸਮਰਥਕਾਂ ਵੱਲੋਂ ਵੀ ਪਾਰਟੀ ਦੇ ਫੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ।

Sukhjit Pal Singh



ਚੰਡੀਗੜ੍ਹ: ਰਾਜ ਸਭਾ ਮੈਂਬਰਾਂ ਦੀ ਚੋਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ‘ਆਪ’ ਦੇ ਕੱਟੜ ਸਮਰਥਕਾਂ ਵੱਲੋਂ ਵੀ ਪਾਰਟੀ ਦੇ ਫੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਬਠਿੰਡਾ ਤੋਂ ‘ਆਪ’ ਦੇ ਵਲੰਟੀਅਰ ਸੁਖਜੀਤ ਪਾਲ ਸਿੰਘ ਨੇ ਰਾਜ ਸਭਾ ਮੈਂਬਰਾਂ ਵਜੋਂ ਬਾਹਰੀਂ ਲੋਕਾਂ ਦੀ ਚੋਣ ਨੂੰ ਲੈ ਕੇ ਪਾਰਟੀ ਖਿਲਾਫ਼ ਮੋਰਚਾ ਖੋਲ੍ਹਿਆ ਹੈ। ਇਸ ਦੌਰਾਨ ਸੁਖਜੀਤ ਪਾਲ ਸਿੰਘ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਉਹਨਾਂ ਨੇ ਹੱਥ ਵਿਚ ਇਕ ਪੋਸਟਰ ਫੜਿਆ ਹੋਇਆ ਹੈ, ਜਿਸ ਉੱਤੇ ਲਿਖਿਆ ਹੈ, “ਕੇਜਰੀਵਾਲ ਜੀ, ਭਗਵੰਤ ਮਾਨ ਜੀ ਮੈਂ ਰਾਜ ਸਭਾ ਦੇ ਨਾਮਜ਼ਦ ਕੀਤੇ ਮੈਂਬਰਾਂ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਾ ਹਾਂ”।

Members nominated by AAP for Rajya Sabha

ਸੁਖਜੀਤ ਪਾਲ ਸਿੰਘ ਨੇ ‘ਆਪ’ ਲੀਡਰਸ਼ਿਪ ਨੂੰ ਅਪੀਲ ਕਰਦਿਆਂ ਕਿਹਾ ਕਿ  ਪੰਜਾਬ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ 9 ਸਾਲ ਤੋਂ ਪਾਰਟੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ, ਇਸ ਲਈ ਰਾਜ ਸਭਾ ਮੈਂਬਰਾਂ ਸਬੰਧੀ ਵੀ ਉਹਨਾਂ ਦੀ ਰਾਇ ਲਈ ਜਾਣੀ ਚਾਹੀਦੀ ਹੈ।  

Sukhjit Pal Singh

ਉਹਨਾਂ ਕਿਹਾ ਕਿ ਜਿਵੇਂ ਅਰਵਿੰਦ ਕੇਜਰੀਵਾਲ ਜੇ ਦਿੱਲੀ ਅਤੇ ਪੰਜਾਬ ਵਿਚ ਲੋਕਾਂ ਦੀ ਰਾਇ ਨਾਲ ਸਰਕਾਰ ਬਣਾਈ, ਉਸੇ ਤਰ੍ਹਾਂ ਉਹਨਾਂ ਨੂੰ ਪੰਜਾਬ ਦੇ ਲੋਕਾਂ ਨੂੰ ਪੁੱਛ ਕੇ ਰਾਜ ਸਭਾ ਮੈਂਬਰਾਂ ਦੀ ਨਾਮਜ਼ਦਗੀ ਬਾਰੇ ਫੈਸਲਾ ਲੈਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸੁਖਜੀਤਪਾਲ ਸਿੰਘ ਕਈ ਸਾਲਾਂ ਤੋਂ ਪਿੱਠ ’ਤੇ ਦੋ ‘ਝਾੜੂ’ ਬੰਨ੍ਹ ਕੇ ਅਤੇ ਗਲੇ ਵਿਚ ਸ਼ਹੀਦ ਭਗਤ ਸਿੰਘ ਦੀ ਤਸਵੀਰ ਲਟਕਾ ਕੇ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ।