ਵਿੱਤ ਮੰਤਰੀ ਨੇ 3 ਮਹੀਨੇ ਲਈ ਪੇਸ਼ ਕੀਤਾ ਬਜਟ, ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿਚ 2022-23 ਦੇ 3 ਮਹੀਨਿਆਂ ਦਾ ਬਜਟ ਪੇਸ਼ ਕੀਤਾ।

Harpal Cheema



ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿਚ 2022-23 ਦੇ 3 ਮਹੀਨਿਆਂ ਦਾ ਬਜਟ ਪੇਸ਼ ਕੀਤਾ। ਉਹਨਾਂ ਦੱਸਿਆ ਕਿ ਅਪ੍ਰੈਲ ਤੋਂ ਜੂਨ ਤੱਕ 37,120 ਕਰੋੜ 23 ਲੱਖ 76 ਹਜ਼ਾਰ ਰੁਪਏ ਦੀ ਲੇਖਾ ਗਰਾਂਟ ਹੈ। ਇਸ ਤੋਂ ਬਾਅਦ ਬਜਟ ਸਰਬਸੰਮਤੀ ਨਾਲ ਪਾਸ ਹੋ ਗਿਆ।  

Punjab Vidhan Sabha

ਵਿਧਾਨ ਸਭਾ ਵਿਚ 'ਵੋਟ ਆਨ ਅਕਾਊਂਟ'' ਬਿਲ ਵੀ ਪਾਸ ਕੀਤਾ ਗਿਆ ਹੈ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ। ਇਜਲਾਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਦੇ ਕਈ ਵਿਧਾਇਕ ਨਵੇਂ ਚੁਣ ਕੇ ਆਏ ਹਨ। ਇਸ ਲਈ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਮਤਾ ਅਤੇ ਬਹਿਸ ਅਗਲੇ ਸਦਨ 'ਚ ਹੋਣੀ ਚਾਹੀਦੀ ਹੈ।

Punjab Vidhan Sabha

ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਵਿਧਾਇਕਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਪੂਰਾ ਸਮਾਂ ਮਿਲੇਗਾ। ਜਿਸ ਬਾਰੇ ਸਪੀਕਰ ਕੁਲਤਾਰ ਸਧਵਾਂ ਨੇ ਸਦਨ ਦੀ ਸਹਿਮਤੀ ਨਾਲ ਮਤਾ ਪਾਸ ਕਰ ਦਿੱਤਾ। ਰਾਜਪਾਲ ਨੇ ਕੱਲ੍ਹ ਹੀ ਵਿਧਾਨ ਸਭਾ ਵਿਚ ਮਾਨ ਸਰਕਾਰ ਦੇ ਰੋਡਮੈਪ ਬਾਰੇ ਜਾਣਕਾਰੀ ਦਿੱਤੀ।