ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ, 35,000 ਮੁਲਾਜ਼ਮ ਕੀਤੇ ਜਾਣਗੇ ਪੱਕੇ
ਅਗਲੇ ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਇਸ ਦਾ ਮਸੌਧਾ ਤਿਆਰ ਕਰ ਕੇ ਇਜਲਾਸ ਦੌਰਾਨ ਕੀਤਾ ਜਾਵੇਗਾ ਪੇਸ਼ - CM ਮਾਨ
ਗਰੁੱਪ C ਅਤੇ D ਦੇ 35,000 ਕੱਚੇ ਮੁਲਾਜ਼ਮ ਕੀਤੇ ਜਾਣਗੇ ਪੱਕੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ 35 ਹਜ਼ਾਰ ਪੱਕੇ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗਰੁੱਪ ਸੀ ਅਤੇ ਡੀ ਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਇਹ ਫ਼ੈਸਲਾ ਇਤਿਹਾਸਕ ਹੈ ਅਤੇ ਸ਼ਾਇਦ ਹੀ ਕਿਸੇ ਸਰਕਾਰ ਨੇ ਅਜਿਹਾ ਫ਼ੈਸਲਾ ਲਿਆ ਹੋਵੇ। ਉਨ੍ਹਾਂ ਕਿਹਾ ਕਿ ਮੈਂ ਚੀਫ ਸਕੱਤਰ ਨੂੰ ਇਸ ਸਬੰਧੀ ਨਿਰਦੇਸ਼ ਦੇ ਦਿੱਤੇ ਹਨ ਕਿ ਅਗਲੇ ਵਿਧਾਨ ਸਭਾ ਸ਼ੈਸ਼ਨ ਤੋਂ ਪਹਿਲਾਂ-ਪਹਿਲਾਂ ਮਸੌਦਾ ਤਿਆਰ ਕਰਕੇ ਦਿੱਤਾ ਜਾਵੇ ਤਾਂ ਜੋ ਇਸ ਸਬੰਧੀ ਕਾਨੂੰਨ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਜਿਸ ਤਹਿਤ ਅਸੀਂ ਹੁਣ ਛੇਤੀ ਇਹ ਵਾਅਦਾ ਪੂਰਾ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਨਾ ਕੋਈ ਕੱਚਾ ਘਰ ਰਹੇਗਾ, ਨਾ ਹੀ ਕੋਈ ਕੱਚਾ ਮੁਲਾਜ਼ਮ।