ਰਾਜ ਸਭਾ ਮੈਂਬਰਾਂ ਦੀ ਚੋਣ ਨੂੰ ਲੈ ਕੇ ਨਵਜੋਤ ਸਿੱਧੂ ਦਾ ਅਰਵਿੰਦ ਕੇਜਰੀਵਾਲ 'ਤੇ ਤੰਜ਼

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਹੈ।

Navjot Sidhu takes dig at AAP's Rajya Sabha nominees

 

ਚੰਡੀਗੜ੍ਹ: ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਹੈ। ਇਸ ਦੇ ਚਲਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਬੋਲਿਆ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਰਾਜ ਸਭਾ ਉਮੀਦਵਾਰਾਂ ਰਾਹੀਂ ਦਿੱਲੀ ਵਿਚ ਬੈਠੇ ਲੋਕ ਪੰਜਾਬ ਸਰਕਾਰ ’ਤੇ ਕਾਬਜ਼ ਹੋਣਾ ਚਾਹੁੰਦੇ ਹਨ।

Tweet

ਉਹਨਾਂ ਨੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਰਾਜ ਸਭਾ ਲਈ ਸਹੀ ਦੱਸਿਆ ਹੈ। ਉਹਨਾਂ ਲਿਖਿਆ, “ ਦਿੱਲੀ ਨੂੰ ਰਿਮੋਟ ਕੰਟਰੋਲ ਲਈ ਨਵੀਆਂ ਬੈਟਰੀਆਂ ਮਿਲ ਗਈਆਂ ਹਨ। ਇਹ ਹੁਣ ਐਕਟਿਵ ਹੋ ਗਈਆਂ ਹਨ...ਹਰਭਜਨ ਸਿੰਘ ਇਕ ਅਪਵਾਦ ਹੈ ਅਤੇ ਬਾਕੀ ਰਿਮੋਟਰ ਕੰਟਰੋਲ ਲਈ ਬੈਟਰੀਆਂ ਹਨ...ਜੋ ਕਿ ਪੰਜਾਬ ਨਾਲ ਧੋਖਾ ਹੈ!"

Five faces nominated by AAP for Rajya Sabha

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਲਈ ਐਲਾਨੇ ਗਏ 5 ਉਮੀਦਵਾਰਾਂ ਵਿਚ ਸਟਾਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਆਪ ਪੰਜਾਬ ਦੇ ਇੰਚਾਰਜ ਰਾਘਵ ਚੱਢਾ, ਆਈਆਈਟੀ ਦਿੱਲੀ ਦੇ ਪ੍ਰੋਫੈਸਰ ਸੰਦੀਪ ਪਾਠਕ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਸ਼ਾਮਲ ਹਨ।