ਖੇਡ ਵਿਭਾਗ ਦੇ ਕੰਡਮ ਸਮਾਨ ਦੀ ਨਿਲਾਮੀ ਅਗਲੇ ਹੁਕਮਾਂ ਤੱਕ ਮੁਲਤਵੀ
ਕੰਡਮ ਸਮਾਨ ਦੀ ਨਿਲਾਮੀ ਲਈ ਮਿਤੀ 23 ਮਾਰਚ 2022 ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਹੈ।
File Photo
ਚੰਡੀਗੜ੍ਹ - ਖੇਡ ਵਿਭਾਗ, ਪੰਜਾਬ ਵੱਲੋਂ 23 ਮਾਰਚ ਨੂੰ ਵਿਭਾਗ ਦੇ ਕੰਡਮ ਪਏ ਸਮਾਨ ਦੀ ਕੀਤੀ ਜਾਣ ਵਾਲੀ ਨਿਲਾਮੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਡ ਵਿਭਾਗ/ਪੰਜਾਬ ਸਟੇਟ ਸਪੋਰਟਸ ਕੌਂਸਲ ਦਾ ਦਫਤਰ ਹਾਕੀ ਸਟੇਡੀਅਮ, ਸੈਕਟਰ-63, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਸ਼ਿਫਟ ਹੋ ਗਿਆ ਹੈ। ਇਸ ਦੇ ਪੁਰਾਣੇ ਦਫਤਰ ਐਸ.ਸੀ.ਓ. ਨੰ. 116-117, ਸੈਕਟਰ 34-ਏ, ਚੰਡੀਗੜ੍ਹ ਵਿਖੇ ਪਏ ਕੰਡਮ ਸਮਾਨ ਦੀ ਨਿਲਾਮੀ ਲਈ ਮਿਤੀ 23 ਮਾਰਚ 2022 ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਹੈ। ਇਸ ਨਿਲਾਮੀ ਲਈ ਰੱਖੀ ਗਈ ਮਿਤੀ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀ ਜਾਂਦੀ ਹੈ।