ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਪੁਲਿਸ ਦੀ ਕਾਰਵਾਈ, 'ਵਾਰਿਸ ਪੰਜਾਬ ਦੇ' ਨਾਲ ਜੁੜੇ ਵਰਿੰਦਰ ਖ਼ਾਲਸਾ ਨੂੰ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਹਿਲਾਂ ਘਰ 'ਚ ਕੀਤਾ ਗਿਆ ਸੀ ਨਜ਼ਰਬੰਦ, ਧਾਰਾ 107,151 ਤਹਿਤ ਦਰਜ ਕੀਤਾ ਮਾਮਲਾ

Varinder Singh Khalsa arrested


 

ਅਬੋਹਰ : ਅੰਮ੍ਰਿਤਪਾਲ ਸਿੰਘ ਨੂੰ ਲੱਭਣ ਲਈ ਪੰਜਾਬ ਪੁਲਿਸ ਵਲੋਂ ਭਾਲ ਜਾਰੀ ਹੈ ਅਤੇ ਉਸ ਦੇ ਕਈ ਸਾਥੀਆਂ 'ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਹੁਣ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਵਰਿੰਦਰ ਸਿੰਘ ਖ਼ਾਲਸਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਅਬੋਹਰ ਦੇ ਪਿੰਡ ਖੂਹੀ ਖੇੜਾ ਤੋਂ ਹੋਈ ਹੈ।

ਦਾਅਵਾ ਕੀਤਾ ਜਾ ਰਿਹਾ ਹੈ ਕਿ ਪਹਿਲਾਂ ਵਰਿੰਦਰ ਸਿੰਘ ਖ਼ਾਲਸਾ ਨੂੰ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਖ਼ਾਲਸਾ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਹਿੱਸਾ ਹੈ ਅਤੇ ਅੰਮ੍ਰਿਤਪਾਲ ਸਿੰਘ ਦਾ ਵੀ ਕਰੀਬੀ ਹੈ। ਵਰਿੰਦਰ ਸਿੰਘ ਖ਼ਾਲਸਾ 'ਤੇ ਧਾਰਾ 107 ਅਤੇ 151 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਵਰਿੰਦਰ ਖ਼ਾਲਸਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਉਧਰ ਵਰਿੰਦਰ ਖ਼ਾਲਸਾ ਦਾ ਕਹਿਣਾ ਹੈ ਕਿ ਅਸੀਂ ਪੁਲਿਸ ਨਾਲ ਪੂਰਾ ਸਹਿਯੋਗ ਕੀਤਾ ਹੈ। ਉਨ੍ਹਾਂ ਨੇ ਇਸ ਕਾਰਵਾਈ ਨੂੰ ਪੁਲਿਸ ਦੀ ਧੱਕੇਸ਼ਾਹੀ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ਬਿਨਾਂ ਲਾਇਸੈਂਸੀ ਹਥਿਆਰਾਂ ’ਤੇ ਸੁਪਰੀਮ ਕੋਰਟ ਹੋਇਆ ਸਖ਼ਤ

ਦੱਸਣਯੋਗ ਹੈ ਕਿ ਜਿਥੇ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਉਥੇ ਹੀ ਉਸ ਦੇ ਸਾਥੀਆਂ ਨੂੰ ਵੀ ਇੱਕ ਤੋਂ ਬਾਅਦ ਇੱਕ ਕਰ ਕੇ ਹਿਰਾਸਤ ਵਿਚ ਲਿਆ ਜਾ ਰਿਹਾ ਹੈ ਜਾਂ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸ ਲਈ ਇੱਕ ਲਿਸਟ ਤਿਆਰ ਕੀਤੀ ਗਈ ਹੈ ਜਿਸ ਤਹਿਤ ਇਹ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਧਰ ਐਨ.ਆਈ.ਏ. ਦੀਆਂ ਅੱਠ ਟੀਮਾਂ ਵੀ ਪੰਜਾਬ ਪਹੁੰਚੀਆਂ ਹੋਈਆਂ ਹਨ ਜਿਨ੍ਹਾਂ ਨੂੰ ਇੱਕ ਸੂਚੀ ਤਿਆਰ ਕਰ ਕੇ ਦਿਤੀ ਗਈ ਹੈ ਜਿਸ ਵਿਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਏ.,ਬੀ., ਅਤੇ ਸੀ ਕੈਟੇਗਰੀ ਵਿਚ ਵੰਡਿਆ ਗਿਆ ਹੈ।