ਕਰਨਲ ਕੁੱਟਮਾਰ ਮਾਮਲਾ ਕੋਈ ਰਾਜਨੀਤਕ ਮੁੱਦਾ ਨਹੀਂ ਹੈ : ਜਸਵਿੰਦਰ ਕੌਰ ਬਾਠ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਮੈਂ ਪੰਜਾਬ ਲਈ ਲੜਾਂਗੀ ਤੇ ਸਾਰਿਆਂ ਲਈ ਇਨਸਾਫ਼ ਲਵਾਂਗੀ

Colonel assault case is not a political issue: Jaswinder Kaur Bath

ਪੁਲਿਸ ਮੁਲਾਜ਼ਮਾਂ ਵਲੋਂ ਕਰਨਲ ਬਾਠ ਦੀ ਕੁੱਟਮਾਰ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਕਰਨਲ ਦੇ ਕੁੱਟਮਾਰ ਮਾਮਲੇ ’ਤੇ ਬੋਲਦਿਆਂ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਇਹ ਕੋਈ ਰਾਜਨੀਤਕ ਮੁੱਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਲੜਾਈ ਹੈ। È

ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਇਕ ਗੱਲ ਦੱਸਣਾ ਚਾਹੁੰਦੀ ਹਾਂ, ਮੈਂ ਪੰਜਾਬ ਲਈ ਲੜਾਂਗੀ ਅਤੇ ਸਾਰਿਆਂ ਲਈ ਇਨਸਾਫ਼ ਲਵਾਂਗੀ। ਮੈਨੂੰ ਕੋਈ ਰਾਜਨੀਤਕ ਪਾਰਟੀ ਜਾਂ ਸੰਗਠਨ ਬਣਾਉਣ ਦੀ ਲੋੜ ਨਹੀਂ ਹੈ, ਮੈਂ ਲੜਾਂਗੀ ਅਤੇ ਸਾਰਿਆਂ ਲਈ ਇਨਸਾਫ਼ ਲਵਾਂਗੀ।  ਉਨ੍ਹਾਂ ਕਿਹਾ ਕਿ ਐਫ਼.ਆਈ.ਆਰ. ਦਰਜ ਕੀਤੀ ਗਈ ਹੈ

ਪਰ ਮੈਨੂੰ ਮੁਅੱਤਲੀ ਦੇ ਹੁਕਮ ਬਾਰੇ ਕੁਝ ਨਹੀਂ ਪਤਾ। ਦਸ ਦਈਏ ਕਿ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਸਮਰਥਨ ਵਿਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੇ ਬਾਹਰ ਵੱਡੀ ਗਿਣਤੀ ਵਿਚ ਸਾਬਕਾ ਫ਼ੌਜੀ ਅਤੇ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿਚ ਕਿਸਾਨ ਯੂਨੀਅਨ ਦੇ ਆਗੂ ਅਤੇ ਹੋਰ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। 

ਇਸ ਰੋਸ ਪ੍ਰਦਰਸ਼ਨ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਵਲੋਂ ਇਸ ਕੇਸ ਵਿਚ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਧਰਨੇ ਵਿਚ ਵਿਸ਼ੇਸ਼ ਤੌਰ ’ਤੇ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਵੀ ਪਹੁੰਚੇ।