Ashu meets Rahul Gandhi: ਸਾਬਕਾ ਕੈਬਨਿਟ ਮੰਤਰੀ ਆਸ਼ੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਪੰਜਾਬ

Ashu meets Rahul Gandhi: ਸੋਸ਼ਲ ਮੀਡੀਆ ’ਤੇ ਲਿਖਿਆ, ਬਦਲਾਅ ਦੀ ਹਵਾ ਪੱਛਮ ਤੋਂ ਸ਼ੁਰੂ ਹੁੰਦੀ ਹੈ...

Former Cabinet Minister Ashu meets Rahul Gandhi

ਆਸ਼ੂ ਨੇ ਰਾਹੁਲ ਗਾਂਧੀ ਨਾਲ ਫ਼ੋਟੋ ਸੋਸ਼ਲ ਮੀਡੀਆ ’ਤੇ ਕੀਤੀ ਸਾਂਝੀ 

Ashu meets Rahul Gandhi: ਪੰਜਾਬ ਦੇ ਲੁਧਿਆਣਾ ਪੱਛਮੀ ਹਲਕੇ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਦੇਹਾਂਤ ਤੋਂ ਬਾਅਦ, ਉਪ ਚੋਣ ਦੀ ਤਰੀਕ ਦਾ ਐਲਾਨ ਹੁਣ ਕਿਸੇ ਵੀ ਸਮੇਂ ਹੋ ਸਕਦਾ ਹੈ। ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਉਥੇ ਹੀ ਹੁਣ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸੋਸ਼ਲ ਮੀਡੀਆ ’ਤੇ ਲਗਾਤਾਰ ਸਰਗਰਮ ਹਨ। ਉਥੇ ਹੀ ਉਹ ਅੱਜ ਕਾਂਗਰਸ ਹਾਈ ਕਮਾਂਡ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਆਏ। ਆਸ਼ੂ ਨੇ ਰਾਹੁਲ ਗਾਂਧੀ ਨਾਲ ਇੱਕ ਫ਼ੋਟੋ ਵੀ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।

ਆਸ਼ੂ ਨੇ ਸੋਸ਼ਲ ਮੀਡੀਆ ’ਤੇ ਲਿਖਿਆ-ਬਦਲਾਅ ਦੀ ਹਵਾ ਪੱਛਮ ਤੋਂ ਸ਼ੁਰੂ ਹੋਵੇਗੀ, ਲੁਧਿਆਣਾ ਪੱਛਮ ਤੋਂ ਸ਼ੁਰੂ ਹੋਣ ਵਾਲੀ ਹਵਾ 2027 ਤੱਕ ਪੂਰੇ ਪੰਜਾਬ ਵਿੱਚ ਤੂਫ਼ਾਨ ਪੈਦਾ ਕਰੇਗੀ। ਕਾਂਗਰਸ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤੀ ਨਾਲ ਵਾਪਸ ਆ ਰਹੀ ਹੈ। ਅੱਜ ਮੈਨੂੰ ਨਵੀਂ ਦਿੱਲੀ ਵਿੱਚ ਆਪਣੇ ਨੇਤਾ ਅਤੇ ਗੁਰੂ, ਰਾਹੁਲ ਗਾਂਧੀ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਨਾਲ ਹਰ ਗੱਲਬਾਤ ਪ੍ਰੇਰਨਾਦਾਇਕ ਹੈ, ਸੱਚਾਈ ਅਤੇ ਨਿਆਂ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਨਾਲ ਭਰੀ ਹੋਈ ਹੈ। ਮੈਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਕਾਂਗਰਸ ਹੁਣ ਤੋਂ ਹਰ ਚੋਣ ਜਿੱਤਣ ਲਈ ਇੱਕਜੁੱਟ, ਦ੍ਰਿੜ ਅਤੇ ਤਿਆਰ ਹੈ।

ਪੋਸਟ ’ਚ ਆਸ਼ੂ ਨੇ ਅੱਗੇ ਲਿਖਿਆ ਹੈ ਕਿ ਰਾਹੁਲ ਗਾਂਧੀ ਦਾ ਨਿਰੰਤਰ ਸਮਰਥਨ ਅਤੇ ਮਾਰਗਦਰਸ਼ਨ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ ਅਤੇ ਮੈਂ ਉਨ੍ਹਾਂ ਦੇ ਮੇਰੇ ਅਤੇ ਪੰਜਾਬ ਲਈ ਸਾਡੇ ਮਿਸ਼ਨ ਵਿੱਚ ਵਿਸ਼ਵਾਸ ਲਈ ਬਹੁਤ ਧਨਵਾਦੀ ਹਾਂ। ਬਦਲਾਅ ਸ਼ੁਰੂ ਹੋ ਗਿਆ ਹੈ।

(For more news apart from Punjab Latest News, stay tuned to Rozana Spokesman)