ਡੀ.ਐਮ. ਗਗਨਦੀਪ ਸਿੰਘ ਖੁਦਕੁਸ਼ੀ ਮਾਮਲਾ : ਪਰਿਵਾਰ ਸਸਕਾਰ ਨਾ ਕਰਨ ’ਤੇ ਅੜਿਆ
ਕਿਹਾ : ਜਦੋਂ ਤੱਕ ਦੋਸ਼ੀਆਂ ਦੀ ਨਹੀਂ ਹੁੰਦੀ ਗ੍ਰਿਫ਼ਤਾਰੀ, ਉਦੋਂ ਤੱਕ ਨਹੀਂ ਕਰਵਾਇਆ ਜਾਵੇਗਾ ਪੋਸਟ ਮਾਰਟਮ
DM Gagandeep Singh suicide case: Family insists on not cremating
ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਦੇ ਮਾਮਲੇ 'ਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਅਸੀਂ ਗਗਨਦੀਪ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਾਂਗੇ ਅਤੇ ਨਾਲ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾਵਾਂਗੇ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਇਨਸਾਫ਼ ਚਾਹੀਦਾ ਹੈ। ਪਰਿਵਾਰ ਆਮ ਆਦਮੀ ਪਾਰਟੀ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੀ ਗ੍ਰਿਫ਼ਤਾਰ ’ਤੇ ਅੜਿਆ ਹੋਇਆ ਹੈ।