ਗਗਨਦੀਪ ਰੰਧਾਵਾ ਦੇ ਪਰਿਵਾਰਕ ਮੈਂਬਰਾਂ ਦੀ ਪੁਲਿਸ ਨਾਲ ਹੋਈ ਬਹਿਸ
ਕਿਹਾ : ‘ਪਹਿਲਾਂ ਲਾਲਜੀਤ ਸਿੰਘ ਭੁੱਲਰ ਨੂੰ ਕਰੋ ਗ੍ਰਿਫਤਾਰ, ਫਿਰ ਹੋਵੇਗਾ ਪੋਸਟਮਾਰਟਮ’
Gagandeep Randhawa's family members had an argument with the police.
ਅੰਮ੍ਰਿਤਸਰ : ਵੇਅਰ ਹਾਊਸ ਤੇ ਡੀਐਮ ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਮਾਮਲੇ ਵਿੱਚ ਜਿੱਥੇ ਅੱਜ ਪੁਲਿਸ ਵੱਲੋਂ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ ਕਰਵਾਉਣ ਦੀ ਗੱਲ ਕੀਤੀ ਜਾ ਰਹੀ ਹੈ, ਉਥੇ ਹੀ ਪੁਲਿਸ ਵੱਲੋਂ ਉਹਨਾਂ ਦੇ ਪਰਿਵਾਰ ’ਤੇ ਪ੍ਰੈਸ਼ਰ ਬਣਾਇਆ ਜਾ ਰਿਹਾ ਹੈ ਕਿ ਜਲਦ ਤੋਂ ਜਲਦ ਸੰਸਕਾਰ ਕੀਤਾ ਜਾਵੇ। ਜਦਕਿ ਪਰਿਵਾਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਉਹਨਾਂ ਦੇ ਨਾਲ ਤਿੱਖੀ ਬਹਿਸ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਦੀ ਇੱਕੋ ਹੀ ਮੰਗ ਹੈ ਕਿ ਜਦ ਤੱਕ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰਕੇ ਉਸ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾਂਦਾ ਉਦੋਂ ਤੱਕ ਗਗਨਦੀਪ ਸਿੰਘ ਰੰਧਾਵਾ ਦਾ ਅੰਤਿਮ ਸਸਕਾਰ ਅਤੇ ਪੋਸਟਮਾਰਟ ਨਹੀਂ ਕਰਵਾਇਆ ਜਾਵੇਗਾ। ਉਥੇ ਹੀ ਇਹ ਵੀਡੀਓ ਹੁਣ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਅਤੇ ਪਰਿਵਾਰ ਦਾ ਰੋਸ ਸਾਫ ਤੌਰ ਤੇ ਦੇਖਣ ਨੂੰ ਮਿਲ ਰਿਹਾ ਹੈ।