29 ਮਾਰਚ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ ਮੀਟਿੰਗ
Punjab Cabinet meeting to be held on March 29
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਆਉਂਦੀ 29 ਮਾਰਚ ਨੂੰ ਹੋਵੇਗੀ। ਇਹ ਮੀਟਿੰਗ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ ’ਤੇ ਸੈਕਟਰ 2 ’ਚ ਸ਼ਾਮ 5 ਵਜੇ ਹੋਵੇਗੀ। ਜਦਕਿ ਮੀਟਿੰਗ ਦਾ ਏਜੰਡਾ ਬਾਅਦ ਵੀ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।