ਨਿੱਜੀ ਹਸਪਤਾਲਾਂ ‘ਚ ‘ਕਰੋਨਾ ਪੀੜਿਤਾਂ’ ਦੇ ਇਲਾਜ਼ ਨੂੰ ਪੰਜਾਬ ਸਰਕਾਰ ਦੀ ਹਰੀ ਝੰਡੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਵਾਲੇ ਮਰੀਜ਼ਾਂ ਦੀ ਗਿਣਤੀ 249 ਹੋ ਗਈ ਹੈ ਅਤੇ 16 ਲੋਕਾਂ ਦੀ ਮੌਤ ਹੋ ਚੁੱਕੀ ਹੈ।

coronavirus

ਚੰਡੀਗੜ੍ਹ : ਪੰਜਾਬ ਵਿਚ ਲਗਾਤਰ ਕਰੋਨਾ ਪੀੜਿਤਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਪਹਿਲਾਂ ਜਿੱਥੇ ਇਨ੍ਹਾਂ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਚੱਲ ਹੁੰਦਾ ਸੀ ਉੱਥੇ ਹੀ ਹੁਣ ਪੰਜਾਬ ਸਰਕਾਰ ਨੇ ਹਲਾਤਾਂ ਨੂੰ ਦੇਖਿਆਂ ਨਿੱਜੀ ਹਸਪਤਾਲਾਂ ਵਿਚ ਵੀ ਕਰੋਨਾ ਪੀੜਿਤਾਂ ਨੂੰ ਆਪਣਾ ਇਲਾਜ ਕਰਵਾਉਂਣ ਦੀ ਇਜਾਜਤ ਦੇ ਦਿੱਤੀ ਹੈ।

ਪਰ ਇੱਥੇ ਇਹ ਜ਼ਿਕਰਯੋਗ ਹੈ ਕਿ ਨਿੱਜੀ ਹਸਪਤਾਲਾਂ ਵਿਚ ਇਲਾਜ਼ ਲੋਕਾਂ ਨੂੰ ਆਪਣੇ ਖਰਚੇ ‘ਤੇ ਹੀ ਕਰਵਾਉਂਣਾ ਪਵੇਗਾ। ਜਿਸ ਬਾਰੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ ਆਪਣਾ ਇਲਾਜ਼ ਆਪਣੇ ਖ਼ਰਚੇ ਤੇ ਕਰਵਾਉਂਣਾ ਚਹੁੰਦੇ  ਹਨ ਤਾਂ ਉਹ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਅਗਰਵਾਲ ਨੇ ਨਿੱਜੀ ਹਸਪਤਾਲਾਂ ਨੂੰ ਇਹ ਹਦਾਇਤ ਵੀ ਦਿੱਤੀ ।

ਕਿ ਕੋਈ ਵੀ ਹਸਪਤਾਲ ਸੀ.ਜੀ.ਐੱਸ.ਐੱਚ ਵੱਲੋਂ ਤੈਅ ਕੀਤੀਆਂ ਦਰਾਂ ਤੋਂ ਵੱਧ ਰਾਸ਼ੀ ਨਹੀਂ ਵਸੂਲ ਸਕਦੇ। ਦੱਸ ਦੱਈਏ ਕਿ ਇਸ ਤੋਂ ਪਹਿਲਾਂ ਜਲੰਧਰ ਦੀ ਰਹਿਣ ਵਾਲੀ ਕਰੋਨਾ ਪੌਜਟਿਵ ਮਰੀਜ਼ ਕਾਂਤਾ ਛਾਬੜਾ ਦੇ ਲੁਧਿਆਣਾ ਵਿਖੇ ਸੀ.ਐੱਮ.ਸੀ ਹਸਪਤਾਲ ਵਿਚ ਇਲਾਜ਼ ਚੱਲ ਰਿਹਾ ਹੈ। ਜਿਸ ਦਾ ਹਸਪਤਾਲ ਵੱਲੋਂ ਇਲਾਜ਼ ਦੌਰਾਨ 5 ਲੱਖ ਰੁਪਏ ਦਾ ਬਿਲ ਬਣਾ ਦਿੱਤਾ ਗਿਆ।

ਇਸ ਤੋਂ ਬਾਅਦ ਕਾਂਤਾ ਛਾਬੜਾ ਦੇ ਪੁੱਤਰ ਰਵੀ ਛਾਬੜਾ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵੀਡੀਓ ਕਾਂਨਫਰੰਸ ਕਰਕੇ ਉਨ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਵਾਇਆ ਹੈ। ਦੱਸ ਦੱਈਏ ਕਿ ਹੁਣ ਤੱਕ ਪੰਜਾਬ ਵਿਚ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਵਾਲੇ ਮਰੀਜ਼ਾਂ ਦੀ ਗਿਣਤੀ 249 ਹੋ ਗਈ ਹੈ ਅਤੇ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 31 ਲੋਕ ਠੀਕ ਹੋਣ ਤੋਂ ਬਾਅਦ ਘਰ ਪਰਤ ਚੁੱਕੇ ਹਨ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।