Corona Virus : ਪੰਜਾਬ ‘ਚ 6 ਨਵੇ ਮਾਮਲੇ ਆਏ ਸਾਹਮਣੇ, ਮਰੀਜ਼ਾਂ ਦੀ ਗਿਣਤੀ ਹੋਈ 257
ਪੰਜਾਬ ਵਿਚ ਕਰੋਨਾ ਵਾਇਰਸ ਤੋਂ ਪੀੜਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 257 ਹੋ ਚੁੱਕੀ ਹੈ
ਪੰਜਾਬ ਵਿਚ ਕਰੋਨਾ ਦੇ ਆਏ ਦਿਨ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਹਿਤ ਹੁਣ ਇਥੇ ਕਰੋਨਾ ਵਾਇਰਸ ਤੋਂ ਪੀੜਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 257 ਹੋ ਚੁੱਕੀ ਹੈ ਅਤੇ ਹੁਣ ਤੱਕ ਇਸ ਖਤਰਨਾਕ ਮਹਾਂਮਾਰੀ ਦੇ ਕਾਰਨ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 53 ਲੋਕਾਂ ਨੇ ਇਸ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਚੁੱਕੇ ਹਨ। ਇਸੇ ਤਹਿਤ ਕਰੋਨਾ ਦੇ 188 ਦੇ ਕਰੀਬ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਦੱਸ ਦੱਈਏ ਕਿ ਪੂਰੇ ਸੂਬੇ ਵਿਚ ਕਰੋਨਾ ਵਾਇਰਸ ਦੇ 7887 ਅਜਿਹੇ ਸ਼ੱਕੀ ਮਰੀਜ਼ ਹਨ ਜਿਨ੍ਹਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 7100 ਦੀ ਰਿਪੋਰਟ ਨੈਗਟਿਵ ਆ ਚੁੱਕੀ ਹੈ ਅਤੇ 530 ਮਰੀਜ਼ਾਂ ਦੀ ਰਿਪੋਰਟ ਆਉਂਣੀ ਹਾਲੇ ਬਾਕੀ ਹੈ। ਇਸ ਤੋਂ ਇਲਾਵਾ ਇਕ ਕਰੋਨਾ ਵਾਇਰਸ ਦੇ ਮਰੀਜ਼ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਅੱਜ ਸੂਬੇ ਵਿਚ 6 ਨਵੇਂ ਕੇਸ ਸਾਹਮਣੇ ਆਏ
ਜਿਨ੍ਹਾਂ ਵਿਚੋਂ 5 ਕੇਸ ਜਲੰਧਰ ਅਤੇ ਇਕ ਕੇਸ ਕਪੂਰਥਲਾ ਤੋਂ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਪੰਜਾਬ ਦੇ 22 ਜ਼ਿਲ੍ਹਿਆਂ ਵਿਚੋਂ 19 ਜ਼ਿਲ੍ਹੇ ਕੋਰੋਨਾ ਦੀ ਚਪੇਟ ਵਿਚ ਹਨ। ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ। ਐਸਏਐਸ ਨਗਰ ਵਿਚ 62, ਪਠਾਨਕੋਟ ਵਿਚ 24, ਮਾਨਸਾ ਵਿਚ 11, ਮੋਗਾ ਵਿਚ 4, ਅੰਮ੍ਰਿਤਸਰ ਵਿਚ 11, ਨਵਾਂਸ਼ਹਿਰ (ਐਸਬੀਐਸ ਨਗਰ) ਵਿਚ 19,
ਹੁਸ਼ਿਆਰਪੁਰ ਵਿਚ 7, ਜਲੰਧਰ ਵਿਚ 53, ਲੁਧਿਆਣਾ ਵਿਚ 16, ਰੋਪੜ ਵਿਚ 3, ਫਤਿਹਗੜ੍ਹ ਸਾਹਿਬ ਵਿਚ 2, ਪਟਿਆਲਾ ਵਿਚ 31, ਫਰੀਦਕੋਟ ਵਿਚ 3, ਬਰਨਾਲਾ ਵਿਚ 2, ਕਪੂਰਥਲਾ ਵਿਚ 3, ਮੁਕਤਸਰ ਸਾਹਿਬ ਵਿਚ 1, ਸੰਗਰੂਰ ਵਿਚ 3, ਗੁਰਦਾਸਪੁਰ ਵਿਚ 1 ਅਤੇ ਫਿਰੋਜਪੁਰ ਵਿਚ 1 ਕੋਰੋਨਾ ਪਾਜੀਟਿਵ ਕੇਸ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।