ਸੜਕ ਹਾਦਸੇ ’ਚ ਇਕ ਦੀ ਮੌਤ, ਇਕ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਅਤੇ ਦੂਸਰੇ ਦੇ ਜ਼ਖ਼ਮੀ ਹੋਣ ਸਬੰਧੀ ਥਾਣਾ ਬਿਆਸ ਦੀ ਪੁਲਿਸ ਅਣਪਛਾਤੇ ਵਿਅਕਤੀ ਵਿਰੁਧ ਮਾਮਲਾ ਦਰਜ ਕੀਤਾ ਹੈ।

File Photo

ਅੰਮਿ੍ਰਤਸਰ, 21 ਅਪ੍ਰੈਲ (ਉਪਲ): ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਅਤੇ ਦੂਸਰੇ ਦੇ ਜ਼ਖ਼ਮੀ ਹੋਣ ਸਬੰਧੀ ਥਾਣਾ ਬਿਆਸ ਦੀ ਪੁਲਿਸ ਅਣਪਛਾਤੇ ਵਿਅਕਤੀ ਵਿਰੁਧ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਅਵਤਾਰ ਸਿੰਘ ਨੇ ਦਸਿਆ ਕਿ ਪਿਛਲੇ ਦਿਨÄ 20 ਅਪ੍ਰੈਲ ਨੂੰ ਉਸ ਦੇ ਜੀਜੇ ਜਸਵੰਤ ਸਿੰਘ ਦੀ ਸੈਂਟਰੋਂ ਕਾਰ ਦੇ ਨਾ-ਮਾਲੂਮ ਵਿਅਕਤੀ ਨੇ ਰੋਂਗ ਸਾਈਡ ਲਿਆ ਕੇ ਟੱਕਰ ਮਾਰ ਦਿਤੀ, ਜਿਸ ਨਾਲ ਉਸ ਦੇ ਜੀਜੇ ਦੇ ਕਾਫ਼ੀ ਗੰਭੀਰ ਸੱਟਾ ਲੱਗੀਆਂ ਅਤੇ ਉਸ ਦੀ ਭੈਣ ਸ਼ਰਨਜੀਤ ਕੌਰ ਦੀ ਮੌਤ ਹੋ ਗਈ। ਉਸ ਨੇ ਦਸਿਆ ਕਿ ਉਸ ਵਲੋਂ ਉਸ ਦੇ ਜੀਜੇ ਨੂੰ ਜ਼ਖ਼ਮੀ ਹਾਲਤ ਵਿਚ ਸਥਾਨਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।