ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ ਸਖ਼ਤ ਕਾਰਵਾਈ ਹੋਵੇਗੀ : ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ ਸਖ਼ਤ ਕਾਰਵਾਈ ਹੋਵੇਗੀ : ਸਿੱਧੂ

ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ ਸਖ਼ਤ ਕਾਰਵਾਈ ਹੋਵੇਗੀ : ਸਿੱਧੂ

ਐਸ.ਏ.ਐਸ. ਨਗਰ, 21 ਅਪ੍ਰੈਲ (ਸੁਖਦੀਪ ਸਿੰਘ ਸੋਈਂ): 'ਕੋਰੋਨਾਵਾਇਰਸ' ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ 'ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿਤਾ ਹੈ। ਇਸ ਸਬੰਧੀ ਸਿਹਤ ਵਿਭਾਗ ਵਲੋਂ ਨੋਟੀਫ਼ੀਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

ਇਸ ਨੋਟੀਫ਼ੀਕੇਸ਼ਨ ਬਾਰੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਦੇਸ਼ ਜਾਰੀ ਕੀਤੇ ਹਨ ਕਿ ਕੋਵਿਡ-19 ਦੀ ਇਸ ਖਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲਗਿਆਂ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਨੂੰ ਵੀ ਨਿਰਦੇਸ਼ ਦਿਤੇ ਗਏ ਹਨ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਨਜ਼ਰ ਆਉਣਗੇ, ਉਨ੍ਹਾਂ ਦਾ ਮਹਾਂਮਾਰੀ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਚਲਾਨ ਕਟਿਆ ਜਾਵੇਗਾ। ਉਨ੍ਹਾਂ ਜਨਤਕ ਤੌਰ 'ਤੇ ਮਾਸਕ ਪਾਉਣ ਦੇ ਹੁਕਮਾਂ ਦੀ 100 ਫ਼ੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।