ਕਿਸਾਨਾਂ ਨੇ ਦਿੱਲੀ ’ਚ ਆਕਸੀਜਨ ਦੀ ਸਪਲਾਈ ਵਿਚ ਰੁਕਾਵਟ ਪਾਉਣ ਦੇ ਦੋਸ਼ਾਂ ਦਾ ਕੀਤਾ ਖੰਡਨ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਨੇ ਦਿੱਲੀ ’ਚ ਆਕਸੀਜਨ ਦੀ ਸਪਲਾਈ ਵਿਚ ਰੁਕਾਵਟ ਪਾਉਣ ਦੇ ਦੋਸ਼ਾਂ ਦਾ ਕੀਤਾ ਖੰਡਨ

image

ਨਵੀਂ ਦਿੱਲੀ, 21 ਅਪ੍ਰੈਲ : ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਬੁਧਵਾਰ ਨੂੰ ਇਨ੍ਹਾਂ ਦੋਸ਼ਾਂ ਨੂੰ ‘ਦੁਸ਼ਪ੍ਰਚਾਰ’ ਕਹਿ ਕੇ ਰੱਦ ਕਰ ਦਿਤਾ ਕਿ ਉਹ ਮੈਡੀਕਲ ਆਕਸੀਜਨ ਦੇ ਵਾਹਨਾਂ ਨੂੰ ਸ਼ਹਿਰ ’ਚ ਨਹੀ ਦਾਖ਼ਲ ਹੋਣ ਦੇ ਰਹੇ ਅਤੇ ਕੋਵਿਡ 19 ਮਰੀਜ਼ਾਂ ਦੀ ਜਾਨ ਖ਼ਤਰੇ ਵਿਚ ਪਾ ਰਹੇ। ਭਾਜਪਾ ਸਾਂਸਦ ਪ੍ਰਵੇਸ਼ ਵਰਮਾ ਨੇ ਮੰਗਲਵਾਰ ਰਾਤ ਨੂੰ ਦੋਸ਼ ਲਗਾਇਆ ਕਿ ਦਿੱਲੀ ’ਚ ਮੈਡੀਕਲ ਆਕਸੀਜਨ ਦੀ ਸਪਲਾਈ ਕਿਸਾਨਾਂ ਵਲੋਂ ਸੜਕ ਜਾਮ ਕਰ ਦਿਤੇ ਜਾਣ ਕਾਰਨ ਪ੍ਰਭਾਵਤ ਹੋਈ ਹੈ। 
ਕਈ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਨੇ ਬੁਧਵਾਰ ਨੂੰ ਕਿਹਾ ਕਿ ਅੰਦੋਲਨ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਨੇ ਐਮਰਜੈਂਸੀ ਸੇਵਾਵਾਂ ਲਈ ਇਕ ਪਾਸੇ ਦਾ ਰਾਹ ਖੁਲ੍ਹਾ ਛਡਿਆ ਹੋਇਆ ਹੈ। ਮੋਰਚਾ ਨੇ ਕਿਹਾ, ‘‘ਇਕ ਵੀ ਐਂਬੂਲੈਂਸ ਜਾਂ ਜ਼ਰੂਰੀ ਵਸਤੂ ਸੇਵਾ ਨੂੰ ਨਹੀਂ ਰੋਕਿਆ ਗਿਆ। ਕਿਸਾਨ ਨਹੀਂ, ਬਲਕਿ ਇਹ ਸਰਕਾਰ ਹੀ ਹੈ 
ਜਿਸ ਨੇ ਮਜਬੂਤ ਅਤੇ ਬੈਰੀਕੇਡ ਲਗਾ ਦਿਤੇ ਹਨ। ਕਿਸਾਨ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਉਹ ਸਾਰਿਆਂ ਦੇ ਅਧਿਕਾਰ ਦਾ ਸਮਰਥਨ ਕਰਦੇ ਹਨ।’’ ਉਸ ਨੇ ਕਿਹਾ, ਕਿਸਾਨਾਂ ਵਿਰੁਧ ਦੁਸ਼ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਸੜਕਾਂ ਜਾਮ ਕਰ ਦਿਤੀਆਂ ਹਨ ਅਤੇ ਦਿੱਲੀ ’ਚ ਆਕਸੀਜਨ ਨਹੀਂ ਆਉਣ ਦੇ ਰਹੇ ਹਨ। ਇਹ ਬਿਲਕੁਲ ਗ਼ਲਤ ਖ਼ਬਰ ਹੈ। ਹਾਂ, ਅਸੀਂ ਪ੍ਰਦਰਸ਼ਨ ਕਰ ਰਹੇ ਹਨ ਪਰ ਅਸੀਂ ਕੋਵਿਡ 19 ਮਰੀਜ਼ਾਂ, ਕੋਰੋਨਾ ਯੋਧਾਵਾਂ ਜਾਂ ਆਮ ਨਾਗਰਿਕਾਂ ਦੇ ਵਿਰੁਧ ਨਹੀਂ ਪ੍ਰਦਰਸ਼ਨ ਕਰ ਰਹੇ ਹਨ। (ਏਜੰਸੀ)