Pakistan News: ਵਿਸਾਖੀ ਮੌਕੇ ਪਾਕਿਸਤਾਨ ਗਏ ਸ਼ਰਧਾਲੂ ਦੀ ਮੌਤ, ਅੱਜ ਆਉਣਾ ਸੀ ਘਰ ਵਾਪਸ   

ਏਜੰਸੀ

ਖ਼ਬਰਾਂ, ਪੰਜਾਬ

ਵਿਅਕਤੀ ਨੂੰ ਸੁੱਤੇ ਪਏ ਨੂੰ ਪਿਆ ਦੌਰਾ

File Photo

Pakistan News: ਅਟਾਰੀ - ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ 10 ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਲ ਇਕ ਪੰਜਾਬ ਦੇ ਸ਼ਰਧਾਲੂ ਦੀ ਸਵੇਰੇ ਮੌਤ ਹੋ ਗਈ। ਦਰਅਸਲ ਸ਼ਰਧਾਲੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੋਤੀ-ਜੋਤ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਸੁੱਤਾ ਹੋਇਆ ਸੀ ਕਿ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ। 

ਇਸ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਪਾਕਿਸਤਾਨ ਉਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਉਸ ਦੇ ਵਤਨ ਭੇਜਣ ਲਈ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ ਤੇ ਇਸ ਸਮੇਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਵਿਸ਼ੇਸ਼ ਐਂਬੂਲੈਂਸ ਵਿਚ ਰੱਖੀ ਗਈ ਹੈ।