ਚਿੱਟੇ ਨਾਲ ਫੜ੍ਹੀ ਬਰਖ਼ਾਸਤ ਕਾਂਸਟੇਬਲ ਦੇ ਸਾਥੀ ਬਲਵਿੰਦਰ ਸਿੰਘ ਦਾ ਪੁਲਿਸ ਨੂੰ ਮਿਲਿਆ 3 ਦਿਨ ਦਾ ਰਿਮਾਂਡ
ਮੋਹਾਲੀ ਨੇੜਿਓ ਗ੍ਰਿਫ਼ਤਾਰ ਕੀਤਾ ਬਲਵਿੰਦਰ ਸਿੰਘ
Police remand Balwinder Singh, the associate of the dismissed constable caught with Chitta, for 3 days
ਬਠਿੰਡਾ: ਚਿੱਟੇ ਦੇ ਨਾਲ ਫੜ੍ਹੀ ਗਈ ਬਰਖਾਸਤ ਮਹਿਲਾ ਕਾਂਸਟੇਬਲ ਦਾ ਸਾਥੀ ਬਲਵਿੰਦਰ ਸਿੰਘ ਸੋਨੂ ਵੀ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਬਲਵਿੰਦਰ ਸਿੰਘ ਦਾ ਪੁਲਿਸ ਨੂੰ 3 ਦਿਨ ਦਾ ਰਿਮਾਂਡ ਦਿੱਤਾ ਹੈ।
ਦੱਸ ਦੇਈਏ ਕਿ ਬੀਤੇ ਦਿਨ ਪੁਲਿਸ ਨੇ ਬਲਵਿੰਦਰ ਸਿੰਘ ਨੂੰ ਮੁਹਾਲੀ ਦੇ ਨੇੜਿਓ ਗ੍ਰਿਫ਼ਤਾਰ ਕੀਤਾ ਸੀ। ਮਿਲੀ ਜਾਣਕਾਰੀ ਅਨੁਸਾਰ 4 ਅਪ੍ਰੈਲ ਨੂੰ ਬਠਿੰਡਾ ਅਦਾਲਤ ਵਿਚੋਂ ਫਰਾਰ ਹੋਇਆ ਸੀ। ਜ਼ਿਕਰਯੋਗ ਹੈ ਕਿ ਅਮਨਦੀਪ ਕੌਰ ਨਾਲ ਮਿਲ ਕੇ ਤਸਕਰੀ ਕਰਨ ਦੇ ਇਲਜ਼ਾਮ ਹਨ।