ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇੱਕ ਫੈਸਲਾ ਲਿਆ ਗਿਆ ਹੈ। ਇਸ ਫੈਸਲੇ 'ਚ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨੇ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ ਕੀਤਾ ਹੈ।

Sri Akal Takht Sahib

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇੱਕ ਫੈਸਲਾ ਲਿਆ ਗਿਆ ਹੈ। ਇਸ ਫੈਸਲੇ 'ਚ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨੇ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ ਕੀਤਾ ਹੈ। ਇਹ ਬੋਰਡ ਹੁਣ ਉਨ੍ਹਾਂ ਮਾਮਲਿਆਂ ਤੇ ਵਿਚਾਰ ਕਰੇਗਾ ਜਿਹਨਾਂ ਮਾਮਲਿਆਂ 'ਚ ਸਿੱਖ ਧਰਮ ਸਬੰਧੀ ਬਣਾਈਆਂ ਗਈਆਂ ਡਾਕੂਮੈਂਟਰੀ, ਫੀਚਰ ਤੇ ਐਨੀਮੇਸ਼ਨ ਫਿਲਮਾਂ ਵਿੱਚ ਸਿੱਖ ਗੁਰੂ ਸਾਹਿਬਾਨ ਤੇ ਪਰਿਵਾਰ ਦੇ ਰੋਲ ਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਸਬੰਧੀ ਵਿਵਾਦ ਪੈਦਾ ਹੁੰਦੇ ਹਨ। 

ਦਸ ਦਈਏ ਕਿ ਇਹ ਸਿੱਖ ਸੈਂਸਰ ਬੋਰਡ ਕਿਸੇ ਵੀ ਸਿੱਖ ਇਤਿਹਾਸ ਵਾਲੀ ਫਿਲਮ ਦੇ ਇਤਿਹਾਸ ਦੀ ਡੂੰਘਾਈ ਨਾਲ ਜਾਂਚ-ਪੜਤਾਲ ਕਰੇਗਾ। ਅਕਾਲ ਤਖਤ ਸਾਹਿਬ ਵਲੋਂ ਆਦੇਸ਼ ਹੋਇਆ ਹੈ ਕਿ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਫਿਲਮ, ਨਾਟਕ ਜਾ ਕੁਝ ਵੀ ਬਣਾਉਣ ਤੋਂ ਪਹਿਲਾਂ ਡਾਇਰੈਕਟਰ ਨੂੰ ਅਕਾਲ ਤਖਤ ਸਾਹਿਬ ਦੀ ਪ੍ਰਵਾਨਗੀ ਲੈਣੀ ਲਾਜ਼ਮੀ ਹੈ। ਸੈਂਸਰ ਬੋਰਡ ਵੱਲੋਂ ਮਿਲੀ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਸਿੱਖ ਧਰਮ ਸਬੰਧੀ ਦ੍ਰਿਸ਼ ਫਿਲਮਾਏ ਜਾ ਸਕਦੇ ਹਨ।

ਇਸ ਬੋਰਡ ਦੇ ਕੋਆਰਡੀਨੇਟਰ ਸਿਮਰਜੀਤ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਹਨ। ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ), ਗਿਆਨੀ ਮਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਭਗਵੰਤ ਸਿੰਘ ਸਿਅਲਕਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਹਰਦੀਪ ਸਿੰਘ ਮੁਹਾਲੀ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਕਿਰਨਜੋਤ ਕੌਰ, ਮੈਂਬਰ ਸ਼੍ਰੋਮਣੀ ਕਮੇਟੀ, ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ, ਦਿੱਲੀ ਕਮੇਟੀ, ਗਿਆਨੀ ਪਰਮਿੰਦਰ ਸਿੰਘ, ਦਮਦਮੀ ਟਕਸਾਲ (ਮਹਿਤਾ), ਗਿਆਨੀ ਜਸਬੀਰ ਸਿੰਘ ਰੋਡੇ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰੇਸ਼ਮ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ, ਬਾਬਾ ਨਾਗਰ ਸਿੰਘ ਚੱਬੇਵਾਲ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਪ੍ਰਤਾਪ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿਤਪਾਲ ਸਿੰਘ ਪ੍ਰਧਾਨ ਗੁ: ਦੂਖ ਨਿਵਾਰਣ ਸਾਹਿਬ ਲੁਧਿਆਣਾ, ਬਲਕਾਰ ਸਿੰਘ ਪਟਿਆਲਾ, ਡਾ. ਇੰਦਰਜੀਤ ਸਿੰਘ ਗੋਗੋਆਣੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਪ੍ਰੋ. ਅਮਰਜੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਗੁਰਮੀਤ ਸਿੰਘ ਸਿੱਧੂ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪ੍ਰੋ. ਸਰਬਜੀਤ ਸਿੰਘ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਡਾ. ਸਰਬਜਿੰਦਰ ਸਿੰਘ ਲੁਧਿਆਣਾ, ਡਾ. ਹਰਪਾਲ ਸਿੰਘ ਪੰਨੂ ਤੇ ਸੁਖਦੇਵ ਸਿੰਘ ਭੌਰ ਮੈਂਬਰ ਹਨ।