ਰਾਜਾਸਾਂਸੀ ਵਿਚ ਅੱਜ ਪੈ ਰਹੀਆਂ ਨੇ ਦੁਬਾਰਾ ਵੋਟਾਂ
ਬੂਥ ਚੋਣ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਪਾਲਣਾ ਨਹੀ ਕੀਤੀ ਗਈ ਸੀ ਇਸ ਲਈ ਵੋਟਾਂ ਨੂੰ ਰੱਦ ਕਰ ਦਿੱਤਾ ਗਿਆ ਸੀ
ਰਾਜਾਸਾਂਸੀ: ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਅਧੀਨ ਪੈਂਦੇ ਕਸਬਾ ਰਾਜਾਸਾਂਸੀ ਦੇ ਪੋਲਿੰਗ ਸਟੇਸ਼ਨ ਨੰ: 123 ‘ਤੇ ਚੋਣ ਰੱਦ ਹੋਣ ਤੋਂ ਬਾਅਦ ਅੱਜ ਮੁੜ ਤੋਂ ਇਥੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ ਸ਼ਾਮ 6 ਵਜੇ ਤੱਕ ਚੱਲੇਗਾ। ਲੋਕ ਸਵੇਰ ਤੋਂ ਹੀ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਪੋਲਿੰਗ ਸਟੇਸ਼ਨ ਤੇ ਲੱਗੇ ਵੈਬ ਕਾਸਟ ਕੈਮਰੇ ਰਾਹੀ ਧਿਆਨ ਵਿਚ ਆਇਆ ਸੀ ਕਿ ਇਸ ਬੂਥ ਚੋਣ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਪਾਲਣਾ ਨਹੀ ਕੀਤੀ ਗਈ ਸੀ। ਜਿਸ ਤੋਂ ਬਾਅਦ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਇਸ ਸਾਰੇ ਮਸਲੇ ਨੂੰ ਚੋਣ ਕਮਿਸ਼ਨ ਦੇ ਧਿਆਨ ‘ਚ ਲਿਆਉਣ ਤੋਂ ਬਾਅਦ ਬੂਥ ਨੰਬਰ 123 ਦੀਆਂ ਵੋਟਾਂ ਨੂੰ ਰੱਦ ਕਰ ਦਿੱਤਾ ਗਿਆ ਸੀ।
ਦੱਸ ਦਈਏ ਕਿ ਇੱਥੇ 19 ਮਈ ਨੂੰ 123 ਨੰ ਬੂਥ ਤੇ 608 ਵੋਟਾਂ ਪੋਲ ਹੋਈਆਂ ਸਨ ਤੇ ਅੱਜ ਵੀ ਲੋਕ ਆਪਣੇ ਪਸੰਸਦੀਦਾ ਉਮੀਦਵਾਰ ਦੇ ਹੱਕ ਵਿਚ ਵੋਟ ਪਾ ਕੇ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਰਹੇ ਹਨ।