ਪਟਿਆਲ਼ਾ ਵਿਖੇ ਦਿਨ-ਦਿਹਾੜੇ ਗੋਲੀ ਮਾਰ ਕੇ ਨੌਜਵਾਨ ਦਾ ਕਤਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਪਟਿਆਲਾ ਵਿਖੇ ਇਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।

Photo

ਪਟਿਆਲਾ: ਜ਼ਿਲ੍ਹਾ ਪਟਿਆਲਾ ਵਿਖੇ ਇਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਵਿਚ ਸਥਿਤ ਸੁਖ ਰਾਮ ਕਲੋਨੀ ਦੇ ਨੇੜੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਨਾਂਅ ਦੇ ਵਿਅਕਤੀ ਦਾ ਕੁਝ ਵਿਅਕਤੀਆਂ ਨੇ ਘਰ ਵਿਚ ਆ ਕੇ ਕਤਲ ਕਰ ਦਿੱਤਾ ਹੈ। 

ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਵਿਅਕਤੀ ਦੇ ਘਰ ਪਹੁੰਚੀ ਤੇ ਉਹਨਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਕਿਸੇ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਹੈ। 

ਘਟਨਾ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਸੌਰਭ ਜਿੰਦਲ ਨੇ ਦੱਸਿਆ ਕਿ ਦੇਖਣ ਨੂੰ ਤਾਂ ਇਕ ਗੋਲੀ ਲੱਗੀ ਹੈ, ਤੇ ਇਸ ਨਾਲ ਨੌਜਵਾਨ ਦੀ ਮੌਤ ਹੋਈ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।