ਨਵਜੋਤ ਸਿੱਧੂ ਦੀ ਚੁਣੌਤੀ, ਸਾਬਿਤ ਕਰੋ ਜੇ ਮੈਂ ਹੋਰ ਪਾਰਟੀ ਦੇ ਲੀਡਰ ਨਾਲ ਬੈਠਕ ਕੀਤੀ ਹੋਵੇ ?

ਏਜੰਸੀ

ਖ਼ਬਰਾਂ, ਪੰਜਾਬ

ਮੇਰੀ ਇਕ ਹੀ ਮੰਗ "ਪੰਜਾਬ ਦੀ ਖੁਸ਼ਹਾਲੀ" - ਸਿੱਧੂ

Navjot Sidhu

ਚੰਡੀਗੜ੍ਹ : ਨਵਜੋਤ ਸਿੱਧੂ ਪਿਛਲੇ ਕਈ ਦਿਨਾਂ ਤੋਂ ਆਪਣੇ ਟਵੀਟਾਂ ਜਰੀਏ ਕਾਂਗਰਸ ਨੂੰ ਨਿਸ਼ਾਨੇ 'ਤੇ ਲੈ ਰਹੇ ਹਨ ਤੇ ਹੁਣ ਹਾਈਕਮਾਨ ਦੇ ਦਖ਼ਲ ਦੇਣ ਤੋਂ ਬਾਅਦ ਨਵਜੋਤ ਸਿੱਧੂ ਨੇ ਇਕ ਹੋਰ ਟਵੀਟ ਕੀਤਾ ਹੈ। ਉਹਨਾਂ ਨੇ ਟਵੀਟ ਕਰ ਕੇ ਸ਼ਰੇਆਮ ਕਹਿ ਦਿੱਤਾ ਹੈ ਕਿ ਜੇ ਮੈਂ ਇਕ ਵੀ ਬੈਠਕ ਕਿਸੇ ਹੋਰ ਪਾਰਟੀ ਦੇ ਕਿਸੇ ਲੀਡਰ ਨਾਲ ਕੀਤੀ ਹੋਵੇ ?  ਤਾਂ ਸਾਬਤ ਕਰਕੇ ਦਿਖਾਓ। ਸਿੱਧੂ ਨੇ ਸਰਕਾਰ ਖਿਲਾਫ਼ ਬੋਲਦਿਆਂ ਇਹ ਵੀ ਕਿਹਾ ਕਿ ਉਹਨਾਂ ਨੇ ਅੱਜ ਤੱਕ ਕਿਸੇ ਤੋਂ ਕੋਈ ਵੀ ਅਹੁਦਾ ਨਹੀਂ ਮੰਗਿਆ। ਮੇਰੀ ਇਕ ਹੀ ਮੰਗ ਹੈ "ਪੰਜਾਬ ਦੀ ਖੁਸ਼ਹਾਲੀ"। ਮੈਨੂੰ ਬਹੁਤ ਵਾਰ ਸੱਦ ਕੇ ਕੈਬਨਿਟ ’ਚ ਸ਼ਾਮਲ ਹੋਣ ਦੀ ਪੇਸ਼ਕਸ ਕੀਤੀ ਗਈ ਪਰ ਮੈਂ ਆਪਣੀ ਜ਼ਮੀਰ ਦੇ ਵਿਰੁੱਧ ਕੁੱਝ ਵੀ ਕਬੂਲ ਨਹੀਂ ਕੀਤਾ। ਹੁਣ ਸਾਡੀ ਮਾਣਯੋਗ ਹਾਈਕਮਾਨ ਨੇ ਦਖ਼ਲ ਦੇ ਦਿੱਤਾ ਹੈ। ਅਸੀਂ ਉਡੀਕ ਕਰਾਂਗੇ।

ਪੰਜਾਬ ਕਾਂਗਰਸ ਵਿਚ ਪੈਦਾ ਹੋਈ ਹਲਚਲ ’ਤੇ ਕਾਂਗਰਸ ਹਾਈਕਮਾਨ ਨੇ ਤਿੱਖੀ ਨਜ਼ਰ ਟਿਕਾਅ ਲਈ ਹੈ। ਕਾਂਗਰਸ ਹਾਈਕਮਾਨ ਹੁਣ ਇਸ ਹਲਚਲ ਨੂੰ ਜਲਦ ਤੋਂ ਜਲਦ ਸ਼ਾਂਤ ਕਰ ਕੇ ਨਿਪਟਾਉਣ ਦੀ ਤਿਆਰੀ ਵਿਚ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਵੀ ਸ਼ੁੱਕਰਵਾਰ ਨੂੰ ਦੋ ਟੁਕ ਸ਼ਬਦਾਂ ਵਿਚ ਸਪੱਸ਼ਟ ਕਰ ਦਿੱਤਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਪਾਰਟੀ ਸਾਰੇ ਘਟਨਾਕਰਮਾਂ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਛੇਤੀ ਹੀ ਇਸ ਨੂੰ ਸੁਲਝਾ ਲਿਆ ਜਾਵੇਗਾ।