ਬਲੈਕ ਫੰਗਸ ਦਾ ਕਹਿਰ ਜਾਰੀ, ਸ੍ਰੀ ਮੁਕਤਸਰ ਸਾਹਿਬ 'ਚ ਇਕ ਮੌਤ 

ਏਜੰਸੀ

ਖ਼ਬਰਾਂ, ਪੰਜਾਬ

ਜ਼ਿਲ੍ਹੇ ਵਿਚ ਹੁਣ ਤੱਕ ਬਲੈਕ ਫੰਗਸ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ।

Black Fungus

ਸ੍ਰੀ ਮੁਕਤਸਰ ਸਾਹਿਬ - ਪੰਜਾਬ ਵਿਚ ਬਲੈਕ ਫੰਗਸ ਦੇ ਕੇਸ ਵਧਦੇ ਜਾ ਰਹੇ ਹਨ ਹੁਣ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ ਬਲੈਕ ਫੰਗਸ ਨਾਲ 55 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ । ਉਸ ਵਿਅਕਤੀ ਦੀਆਂ ਦੋਵੇਂ ਅੱਖਾਂ ਦੀ ਰੌਸ਼ਨੀ ਚਲੀ ਗਈ ਸੀ। ਦੂਜੇ ਪਾਸੇ ਗਿੱਦੜਬਾਹਾ ਵਿਖੇ ਇਕ ਹੋਰ ਔਰਤ ਦੀ ਹਾਲਤ ਇਸ ਬਿਮਾਰੀ ਕਾਰਨ ਗੰਭੀਰ ਦੱਸੀ ਜਾ ਰਹੀ ਹੈ ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਬਲੈਕ ਫੰਗਸ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਤੋਂ ਵੀ 2 ਸ਼ੱਕੀ ਮਰੀਜ਼ ਸਾਹਮਣੇ ਆਏ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦਾਸਪੁਰ ਦੇ ਸਿਵਲ ਸਰਜਨ ਡਾ.ਹਰਭਜਨ ਸਿੰਘ ਨੇ ਦੱਸਿਆ ਸੀ ਕਿ ਬਲੈਕ ਫ਼ੰਗਸ ਦੇ ਸ਼ੱਕੀ ਮਰੀਜ਼ ਗੁਰਦਾਸਪੁਰ ਦੇ ਪਿੰਡਾਂ ’ਚੋਂ ਸਾਹਮਣੇ ਆਏ ਹਨ। 

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਮਰੀਜ਼ ਦਾ ਸੈਂਪਲ ਲੈ ਕੇ ਲੈਬ ਭੇਜ ਦਿੱਤਾ ਸੀ ਅਤੇ ਉਹ ਮਰੀਜ਼ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਕਰਵਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਅਸੀਂ ਉਸ ਮਰੀਜ਼ ਦੇ ਸੰਪਰਕ ਵਿੱਚ ਹਾਂ। ਦੂਜੇ ਮਰੀਜ਼ ਨੂੰ ਕੋਰੋਨਾ ਅਤੇ ਬਲੈਕ ਫ਼ੰਗਸ ਦੇ ਲੱਛਣ ਹਨ ਪਰ ਉਸ ਦੇ ਪਰਿਵਾਰ ਨੇ ਉਸ ਨੂੰ ਘਰ ’ਚ ਹੀ ਰੱਖਿਆ ਹੈ। ਬਹੁਤ ਕੋਸ਼ਿਸ਼ ਕਰਨ ਦੇ ਬਾਵਜੂਦ ਮਰੀਜ਼ ਦੇ ਪਰਿਵਾਰ ਨੇ ਉਸ ਨੂੰ ਸਾਡੇ ਕੋਲ ਨਹੀਂ ਲਿਆਂਦਾ।