ਪੰਜਾਬ 'ਚ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਮੀਂਹ ਪੈਣ ਦੀ ਦਿੱਤੀ ਚੇਤਾਵਨੀ
ਕਈ ਇਲਾਕਿਆਂ ਵਿਚ ਪੈ ਸਕਦੇ ਹਨ ਗੜ੍ਹੇ
photo
ਮੁਹਾਲੀ : ਭਿਆਨਕ ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਐਤਵਾਰ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਤੇ ਗਰਜ ਨਾਲ ਹਲਕੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਉੱਥੇ ਹੀ ਸੋਮਵਾਰ ਤੇ ਮੰਗਲਵਾਰ ਦੇ ਲਈ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 24 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਅਨੁਸਾਰ ਐਤਵਾਰ ਅੱਧੀ ਰਾਤ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕਈ ਜ਼ਿਲ੍ਹਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਨਾਲ ਮੀਂਹ ਪੈ ਸਕਦਾ ਹੈ।
ਇਸਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਹੈ ਕਿ ਮੌਸਮ ਦੇ ਪੂਰੀ ਤਰ੍ਹਾਂ ਸਾਫ਼ ਹੋਣ ਤੱਕ ਝੋਨੇ ਦੀ ਸਿੱਧੀ ਬਿਜਾਤੀ ਤੇ ਫਸਲਾਂ ‘ਤੇ ਸਪਰੇਅ ਨਾ ਕਰਨ।