Punjab News: ਪੁਲਿਸ ਅਤੇ BSF ਵਲੋਂ ਨਸ਼ੀਲੇ ਪਦਾਰਥਾਂ ਦੇ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ ਇਕ ਕਾਬੂ
ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦਸਿਆ ਕਿ ਤਰਨਤਾਰਨ ਇਲਾਕੇ 'ਚ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ
Punjab News: ਤਰਨਤਾਰਨ ਪੁਲਿਸ ਵਲੋਂ ਬੀਐਸਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਦੌਰਾਨ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਉਸ ਦੇ ਕੋਲੋਂ 3.124 ਕਿਲੋਗ੍ਰਾਮ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111 ਰੌਂਦ ਅਤੇ 3 ਲੱਖ ਡਰੱਗ ਮਨੀ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦਸਿਆ ਕਿ ਤਰਨਤਾਰਨ ਇਲਾਕੇ 'ਚ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਅੱਗੇ ਅਤੇ ਪਿੱਛੇ ਵਾਲੇ ਲਿੰਕ ਸਥਾਪਤ ਕਰਨ ਲਈ ਜਾਂਚ ਜਾਰੀ ਹੈ ਜਿਸ ਨਾਲ ਹੋਰ ਜ਼ਬਤੀਆਂ ਅਤੇ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।
(For more Punjabi news apart from BSF, Punjab Police bust cross-border illegal weapons, drug smuggling racket, stay tuned to Rozana Spokesman)