Amritsar News : ਅਕਾਲ ਤਖਤ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੁਕਮਨਾਮੇ ਨੂੰ ਕੀਤਾ ਖ਼ਾਰਜ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : ਹੁਕਮਨਾਮੇ ਨੂੰ ਪੂਰੀ ਤਰ੍ਹਾਂ ਸਿੱਖੀ ਅਤੇ ਸਿੱਖੀ ਸਿਧਾਂਤਾਂ ਦੇ ਉਲਟ ਐਲਾਨਿਆ

ਸ੍ਰੀ ਅਕਾਲ ਤਖਤ ਸਾਹਿਬ

Amritsar News in Punjabi : ਅਕਾਲ ਤਖਤ ਸਾਹਿਬ ਵਿਖੇ ਜ ਫਿਰ ਤੋਂ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਹੈ। ਪੰਜਾਂ ਪਿਆਰਿਆਂ ਨੇ ਇਕੱਤਰਤਾ ਤੋਂ ਬਾਅਦ ਬੀਤੇ ਦਿਨੀਂ ਤਖਤ ਸ਼੍ਰੀ ਪਟਨਾ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।  ਆਦੇਸ਼ਾਂ ਨੂੰ ਖਾਰਜ ਕਰਨ ਦੇ ਨਾਲ -ਨਾਲ ਇਸ ਨੂੰ ਪੂਰੀ ਤਰ੍ਹਾਂ ਦੇ ਨਾਲ ਸਿੱਖੀ ਦੇ ਵਿਰੁੱਧ ਅਤੇ ਸਿਧਾਂਤਾਂ ਦੇ ਉਲਟ ਐਲਾਨਿਆ ਗਿਆ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਗਿਆਨੀ ਗੌਹਰ ਨੂੰ ਅਕਾਲ ਤਖਤ ਸਾਹਿਬ ਵਲੋਂ ਕਲੀਨ ਚਿੱਟ ਦੇਣ ਤੇ ਪਟਨਾ ਸਾਹਿਬ ਦੇ ਸੇਵਾਦਾਰ ਗੁੱਸੇ ਵਿਚ ਆ ਗਏ। ਜਿਸ ਤੋਂ ਬਾਅਦ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਮੀਟਿੰਗ ਕਰਕੇ ਜਿਥੇ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਖ਼ਾਰਿਜ ਕੀਤਾ ਉਥੇ ਹੀ ਉਨ੍ਹਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਟੇਕ ਗਿਆਨੀ ਟੇਕ ਸਿੰਘ ਧਨੌਲਾ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ। ਇਸ ਦੇ ਨਾਲ ਹੀ ਪੰਜ ਪਿਆਰਿਆਂ ਨੇ ਸੁਖਬੀਰ ਬਾਦਲ ਨੂੰ ਦਸ ਦਿਨਾਂ ਦਾ ਸਮਾਂ ਦੇ ਕੇ ਆਪਣਾ ਪੱਖ ਰੱਖਣ ਦੇ ਆਦੇਸ਼ ਵੀ ਦੇ ਦਿੱਤੇ।  

 (For more news apart from Singh Sahibs gather at Akal Takht Sahib, reject Hukamnama of Takht Sri Patna Sahib News in Punjabi, stay tuned to Rozana Spokesman)