ਖੇਤ ‘ਚੋਂ ਟਰੈਕਟਰ ਲੈ ਕੇ ਆ ਰਹੇ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ

ਏਜੰਸੀ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਦੇ ਪਿੰਡ ਸੁਧਾਰ ਵਿਚ ਕੁਝ ਅਣਪਛਾਤੇ ਮੋਟਰਸਾਇਕਲ ਸਵਾਰਾਂ ਨੇ ਕਿਸਾਨ ਜਸਵੀਰ....

Jasvir Singh

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਸੁਧਾਰ ਵਿਚ ਕੁਝ ਅਣਪਛਾਤੇ ਮੋਟਰਸਾਇਕਲ ਸਵਾਰਾਂ ਨੇ ਕਿਸਾਨ ਜਸਵੀਰ ਸਿੰਘ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਿਕ ਜਸਵੀਰ ਸਿੰਘ ਖੇਤਾਂ ਵਿਚ ਕੰਮ ਕਰ ਵਾਪਸ ਘਰ ਪਰਤ ਰਿਹਾ ਸੀ ਕਿ ਦੋ ਮੋਟਰਸਾਈਕਲ ਸਵਾਰਾਂ ਨੇ ਰਾਹ ਪੁਛਣ ਦੇ ਬਹਾਨੇ ਜਸਵੀਰ ਦਾ ਟਰੈਕਟਰ ਰੋਕਿਆ ਤੇ ਫਿਰ ਉਸ ਉਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ।

ਇਸ ਹਮਲੇ ਵਿਚ ਜਸਵੀਰ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਉਸਦਾ ਇਕ ਸਾਥੀ ਜ਼ਖ਼ਮੀ ਹੋ ਗਿਆ। ਪਰਵਾਰ ਮੁਤਾਬਿਕ ਜਸਵੀਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਘਟਨਾ ਸੰਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਤਰਨਤਾਰਨ ਦੇ ਜੰਡਿਆਲਾ ਰੋਡ ‘ਤਾ ਸਥਿਤ ਇਕ ਨਿੱਜੀ ਹਸਪਤਾਲ ਵਿਚ ਨਵਜੰਮੇ ਬੱਚੇ ਦੀ ਮੌਤ ਹੋਣ ਤੋਂ ਬਾਅਦ ਗੁੱਸੇ ਵਿਚ ਆਏ ਪਰਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਅਲੀ ਵਾਸੀ ਰਿੰਡ ਡੁਗਰੀ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਜੰਡਿਆਲਾ ਰੋਡ ਸਥਿਤ ਇਕ ਹਸਪਤਾਲ ਵਿਚ ਸਿਜ਼ੇਰੀਅਨ ਡਿਲੀਵਰੀ ਹੋਈ ਸੀ। ਡਿਲੀਵਰੀ ਤੋਂ 5 ਮਿੰਟ ਬਾਅਦ ਹੀ ਡਾਕਟਰਾਂ ਨੇ ਕਿਹਾ ਕਿ ਬੱਚੇ ਦੀ ਹਾਲਤ ਗੰਭੀਰ ਹੈ ਤੇ ਉਸ ਨੂੰ ਕਿਸੇ ਹੋਰ ਹਸਪਤਾਲ ਵਿਚ ਲੈ ਜਾਓ।

ਦੂਜੇ ਹਸਪਤਾਲ ਵਿਚ ਰੈਫ਼ਰ ਕਰਦੇ ਸਮੇਂ ਪ੍ਰਬੰਧਕਾਂ ਨੇ ਆਕਸੀਜਨ ਦਾ ਪ੍ਰਬੰਧ ਨਹੀਂ ਕੀਤਾ ਤੇ ਇਲਾਜ ਵਿਚ ਵੀ ਲਾਪਰਵਾਹੀ ਕੀਤੀ, ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਪੀੜਿਤ ਪਰਵਾਰ ਨੇ ਧਰਨਾ ਲਗਾ ਕੇ ਮੰਗ ਕੀਤੀ ਕਿ ਹਸਪਤਾਲ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਮਓ ਡਾਕਟਰ ਰੋਹਿਤ ਮਹਿਤਾ ਨੇ ਦੱਸਿਆ ਕਿ ਇਸ ਮਾਮਲੇ ਸੰਬੰਧੀ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਮਿਲ ਗਈ ਹੈ ਤੇ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।